ਨਵੀਂ ਦਿੱਲੀ, 14 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਭਾਰਤ ਚੋਣ ਕਮਿਸ਼ਨ ਵੱਲੋਂ ਅੱਜ ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਇਕ ਪੜਾਅ ਵਿੱਚ 12 ਨਵੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਦੀਆਂ 68 ਸੀਟਾਂ ਉਤੇ ਵੋਟਾਂ ਪੈਣਗੀਆਂ।
ਜ਼ਿਕਰਯੋਗ ਹੈ ਕਿ ਪਹਿਲਾਂ ਇਹ ਵੀ ਕਿਹਾ ਜਾ ਰਿਹਾ ਸੀ ਕਿ ਅੱਜ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਦਾ ਵੀ ਐਲਾਨ ਕੀਤਾ ਜਾਵੇਗਾ, ਪ੍ਰੰਤੂ ਚੋਣ ਕਮਿਸ਼ਨ ਵੱਲੋਂ ਗੁਜਰਾਤ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ।