ਨਵੀਂ ਦਿੱਲੀ,16 ਅਕਤੂਬਰ,ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੰਮੂ-ਕਸ਼ਮੀਰ ਦੀਆਂ ਦੋ ਡਿਜੀਟਲ ਬੈਂਕਿੰਗ ਯੂਨਿਟਾਂ ਸਮੇਤ ਕੁੱਲ 75 ਡਿਜੀਟਲ ਬੈਂਕਿੰਗ ਯੂਨਿਟਾਂ ਦਾ ਉਦਘਾਟਨ ਕਰਨਗੇ। ਇਸ ਮੌਕੇ ਉਹ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ।ਜ਼ਿਕਰਯੋਗ ਹੈ ਕਿ ਬਜਟ ਭਾਸ਼ਣ ਵਿੱਚ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 75 ਜ਼ਿਲ੍ਹਿਆਂ ਵਿੱਚ 75 ਡਿਜੀਟਲ ਬੈਂਕਿੰਗ ਯੂਨਿਟ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਜੰਮੂ-ਕਸ਼ਮੀਰ ਦੀਆਂ ਦੋ ਬੈਂਕਿੰਗ ਇਕਾਈਆਂ ਵਿੱਚ ਸ਼੍ਰੀਨਗਰ ਦੇ ਲਾਲ ਚੌਕ ਨੇੜੇ ਕਲਾਕ ਟਾਵਰ ਅਤੇ ਜੰਮੂ ਦੇ ਛੰਨੀ ਰਾਮ ਵਿਖੇ ਜੰਮੂ-ਕਸ਼ਮੀਰ ਬੈਂਕ ਦੀ ਇੱਕ-ਇੱਕ ਯੂਨਿਟ (DBU) ਸ਼ਾਮਲ ਹੈ।ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵਿੱਤੀ ਸਮਾਵੇਸ਼ ਨੂੰ ਮਜ਼ਬੂਤ ਕਰਨ ਲਈ ਅੱਜ ਐਤਵਾਰ ਨੂੰ ਦੇਸ਼ ਭਰ ਦੇ ਵੱਖ-ਵੱਖ ਬੈਂਕਾਂ ਦੀਆਂ 75 ਡਿਜੀਟਲ ਬੈਂਕਿੰਗ ਯੂਨਿਟਾਂ ਨੂੰ ਦੇਸ਼ ਨੂੰ ਸਮਰਪਿਤ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਯੂਨਿਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਰਾਸ਼ਟਰ ਨੂੰ ਸੰਬੋਧਨ ਵੀ ਕਰਨਗੇ।