ਬੰਗਲੂਰੂ, 16 ਅਕਤੂਬਰ, ਦੇਸ਼ ਕਲਿਕ ਬਿਊਰੋ:
ਕਰਨਾਟਕ ਦੇ ਬੇਲਾਰੀ 'ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਪੈਦਲ ਯਾਤਰਾ 'ਚ ਸ਼ਾਮਲ ਚਾਰ ਪਾਰਟੀ ਵਰਕਰਾਂ ਨੂੰ ਕਰੰਟ ਲੱਗ ਗਿਆ। ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਨਜ਼ਦੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਸਾਰੇ ਵਰਕਰਾਂ ਨੇ ਹੱਥਾਂ ਵਿੱਚ ਝੰਡੇ ਅਤੇ ਲੋਹੇ ਦੀਆਂ ਰਾਡਾਂ ਫੜੀਆਂ ਹੋਈਆਂ ਸਨ। ਜਿਸ ਤੋਂ ਬਾਅਦ ਉਹ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਗਏ।ਰਣਦੀਪ ਸੁਰਜੇਵਾਲਾ ਨੇ ਟਵੀਟ ਕਰਕੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਯਾਤਰਾ ਦੌਰਾਨ ਇੱਕ ਮੰਦਭਾਗੀ ਘਟਨਾ ਵਾਪਰੀ ਜਦੋਂ ਬਲਾਰੀ ਦੇ ਮੋਕਾ ਕਸਬੇ ਨੇੜੇ ਚਾਰ ਵਿਅਕਤੀਆਂ ਨੂੰ ਬਿਜਲੀ ਦਾ ਝਟਕਾ ਲੱਗਾ।ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਮੈਨੂੰ ਅਤੇ ਵਿਧਾਇਕ ਨਗਿੰਦਰ ਨੂੰ ਸਿਵਲ ਹਸਪਤਾਲ ਦਾ ਦੌਰਾ ਕਰਨ ਲਈ ਭੇਜਿਆ। ਰੱਬ ਮਿਹਰਬਾਨ ਹੈ ਇਸ ਲਈ ਸਭ ਠੀਕ ਹੈ। ਕਾਂਗਰਸ ਚਾਰਾਂ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ।