ਨਵੀਂ ਦਿੱਲੀ, 16 ਅਕਤੂਬਰ, ਦੇਸ਼ ਕਲਿਕ ਬਿਊਰੋ:
ਸੀਬੀਆਈ ਨੇ ਦਿੱਲੀ ਆਬਕਾਰੀ ਘੁਟਾਲੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੰਮਨ ਭੇਜਿਆ ਹੈ।ਸੀਬੀਆਈ ਸੋਮਵਾਰ ਨੂੰ ਦਿੱਲੀ ਆਬਕਾਰੀ ਘੁਟਾਲੇ ਮਾਮਲੇ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ। ਇਸ ਸਬੰਧੀ ਸਿਸੋਦੀਆ ਨੂੰ ਸੰਮਨ ਭੇਜਿਆ ਗਿਆ ਹੈ।ਮਨੀਸ਼ ਸਿਸੋਦੀਆ ਨੇ ਵੀ ਸੀਬੀਆਈ ਦੀ ਜਾਂਚ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਮੇਰੇ ਘਰ 'ਤੇ 14 ਘੰਟੇ ਸੀਬੀਆਈ ਦੀ ਛਾਪੇਮਾਰੀ ਹੋਈ ਸੀ, ਕੁਝ ਵੀ ਸਾਹਮਣੇ ਨਹੀਂ ਆਇਆ ਤੇ ਨਾ ਹੀ ਆਵੇਗਾ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਕੁਝ ਨਹੀਂ ਨਿਕਲਿਆ। ਉਨ੍ਹਾਂ ਨੂੰ ਮੇਰੇ ਪਿੰਡ ਵਿੱਚ ਕੁਝ ਨਹੀਂ ਮਿਲਿਆ, ਹੁਣ ਉਨ੍ਹਾਂ ਨੇ ਮੈਨੂੰ ਕੱਲ੍ਹ 11 ਵਜੇ ਸੀਬੀਆਈ ਹੈੱਡਕੁਆਰਟਰ ਵਿੱਚ ਬੁਲਾਇਆ ਹੈ।ਸਿਸੋਦੀਆ ਨੇ ਕਿਹਾ ਕਿ ਮੈਂ ਜਾਂਚ ‘ਚ ਪੂਰਾ ਸਹਿਯੋਗ ਦੇਵਾਂਗਾ।