ਇੰਦੌਰ, 16 ਅਕਤੂਬਰ, ਦੇਸ਼ ਕਲਿੱਕ ਬਿਓਰੋ :
‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਦੀ ਅਦਾਕਾਰਾ ਵੈਸ਼ਾਲੀ ਟੱਕਰ ਨੇ ਅੱਜ ਇੰਦੌਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਵੈਸ਼ਾਲੀ ਕਰੀਬ ਇਕ ਸਾਲ ਤੋਂ ਇੰਦੌਰ ਵਿੱਚ ਰਹਿ ਰਹੀ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਥਾਣਾ ਤੇਜਾਜੀ ਨਗਰ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿੱਚ ਭੇਜ ਦਿੱਤਾ। ਇਸ ਮੌਕੇ ਉਸ ਵੱਲੋਂ ਲਿਖਿਆ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਸ਼ੱਕ ਹੈ ਕਿ ਉਸ ਵੱਲੋਂ ਪ੍ਰੇਮ ਸਬੰਧਾਂ ਦੇ ਚਲਦਿਆਂ ਅਜਿਹਾ ਕਦਮ ਚੁੱਕਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।