- ਮਰੀਜਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ - ਸਿਵਲ ਸਰਜਨ ਡਾ ਵਿਜੇ ਕੁਮਾਰ
- ਆਮ ਲੋਕਾਂ ਨੂੰ ਅਪੀਲ ਕੀਤੀ ਕਿ ਓਹ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ- ਸਿਵਲ ਸਰਜਨ ਡਾ ਵਿਜੇ ਕੁਮਾਰ
ਫਤਹਿਗੜ ਸਾਹਿਬ / ਬੱਸੀ ਪਠਾਣਾਂ: 17 ਅਕਤੂਬਰ, ਦੇਸ਼ ਕਲਿੱਕ ਬਿਓਰੋ-
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਨਾ ਸਿਰਫ਼ ਮਿਆਰੀ ਬਲਕਿ ਸਮਾਂਬੱਧ ਸੇਵਾਵਾਂ ਦੇਣ ਲਈ ਵੀ ਵਚਨਬੱਧ ਹੈ। ਸਾਰੀਆਂ ਸਿਹਤ ਸੰਸਥਾਵਾਂ ਸਮੇਂ ਸਿਰ ਖੁੱਲਣ ਇਹ ਯਕੀਨੀ ਬਣਾਉਣ ਲਈ ਸਿਵਲ ਸਰਜਨ ਫਤਹਿਗੜ ਸਾਹਿਬ ਡਾ ਵਿਜੇ ਕੁਮਾਰ ਵੱਲੋਂ ਬਲਾਕ ਪੀ ਐਚ ਸੀ ਨੰਦਪੁਰ ਕਲੌੜ ਦੀ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ । ਜਿਸ ਦੌਰਾਨ ਪੀ ਐਚ ਸੀ ਨੰਦਪੁਰ ਕਲੌੜ ਦਾ ਸਟਾਫ ਹਾਜ਼ਰ ਪਾਇਆ ਗਿਆ। ਇਸ ਚੈਕਿੰਗ ਦੌਰਾਨ ਸਿਵਲ ਸਰਜਨ ਫਤਹਿਗੜ ਸਾਹਿਬ ਵੱਲੋਂ ਮੌਕੇ ‘ਤੇ ਮੌਜੂਦ ਦਵਾਈ ਲੈਣ ਪਹੁੰਚੇ ਮਰੀਜਾਂ ਤੇ ਆਮ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਸੰਬੰਧੀ ਗੱਲਬਾਤ ਕੀਤੀ। ਡਾ ਵਿਜੇ ਕੁਮਾਰ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਓਹ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਦੇ ਮੰਤਵ ਨੂੰ ਲੈ ਕੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਪੀ ਐਚ ਸੀ ਵੱਲੋਂ ਲੋਕਾਂ ਨੂੰ ਮਹੁੱਈਆ ਕਰਵਾਈਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਾਰਡਾਂ, ਲੈਬ, ਐਮਰਜੈਂਸੀ ਵਿੱਚ ਪਾਈਆਂ ਗਈਆਂ ਉਣਤਾਈਆਂ ਅਤੇ ਸਾਫ਼-ਸਫ਼ਾਈ ਬਾਰੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਰੀਜਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਨਾਲ ਹੀ ਸਟਾਫ਼ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਹਰ ਸੰਭਵ ਕੋਸ਼ਿਸ ਕੀਤੀ ਜਾਵੇਗੀ। ਉਹਨਾਂ ਹਸਪਤਾਲ ਪ੍ਰਬੰਧਨ ਤੇ ਸੰਤੁਸ਼ਟੀ ਜ਼ਹਿਰ ਕਰਦਿਆਂ ਮੌਕੇ ਤੇ ਹੀ ਸੰਸਥਾ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ ਰਾਕੇਸ ਬਾਲੀ ਨੂੰ ਹਸਪਤਾਲ ਵਿੱਚ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਹਦਾਇਤਾਂ ਵੀ ਦਿੱਤੀਆਂ। ਸਿਵਲ ਸਰਜਨ ਨੇ ਵਿਸ਼ੇਸ਼ ਕਰਕੇ ਸਾਫ ਸਫਾਈ ਵਿੱਚ ਬਿਹਤਰੀ ਲਿਆਉਣ ਲਈ ਐਸ.ਐਮ.ਓ.ਨੂੰ ਨਿਰਦੇਸ਼ ਦਿੱਤੇ। ਮੌਕੇ ਤੇ ਹਾਜ਼ਿਰ ਮੇਡੀਕਲ ਅਧਿਕਾਰੀਆਂ ਅਤੇ ਪੇਰਾ-ਮੈਡੀਕਲ ਸਟਾਫ ਨੂੰ ਆਪਣਾ ਕੰਮ ਮਿਹਨਤ, ਲਗਨ, ਜ਼ਿਮੇਵਾਰੀ ਅਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ ।
ਉਹਨਾ ਇਹ ਹਦਾਇਤ ਵੀ ਕੀਤੀ ਕਿ ਹਸਪਤਾਲ ਵਿੱਚ ਆਏ ਮਰੀਜ਼ਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਰੱਖਿਆ ਜਾਵੇ ਅਤੇ ਉਹਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਸਿਵਲ ਸਰਜਨ ਨੇ ਸਿਹਤ ਕੇਂਦਰ ਵਿਖ ਉਪਲੱਬਧ ਕਰਵਾਈਆਂ ਜਾ ਰਹੀਆਂ ਐਮਰਜੈਂਸੀ ਸੇਵਾਵਾਂ, ਜੱਚਾ ਬੱਚਾ ਸਿਹਤ ਸੇਵਾਵਾਂ, ਕੋਵਿਡ ਪ੍ਰਬੰਧਨ, ਕੋਵਿਡ ਟੀਕਾਕਰਨ, ਹੈਚਰੀ ਅਤੇ ਹੋਰ ਸਮੂਹ ਸਿਹਤ ਪ੍ਰੋਗ੍ਰਾਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਿਲ ਕੀਤੀ। ਉਹਨਾਂ ਹਸਪਤਾਲ ਅੰਦਰ ਸਥਾਪਿਤ ਕੀਤੇ ਓਟ ਸੈਂਟਰ ਦਾ ਵੀ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਟੀਕਾਕਰਨ ਅਫ਼ਸਰ ਡਾ ਰਾਜੇਸ਼ ਕੁਮਾਰ ਅਤੇ ਸਮੂਹ ਸਟਾਫ ਹਾਜਰ ਸੀ।