Hindi English Tuesday, 29 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਮਿਠਾਈ ਵਿਕਰੇਤਾਵਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਸਾਫ ਸਫਾਈ ਦੇ ਪੁਖ਼ਤਾ ਪ੍ਰਬੰਧ ਰੱਖਣ ਦੇ ਆਦੇਸ਼

Updated on Monday, October 17, 2022 15:27 PM IST

 *ਮਿਲਾਵਟਖੋਰੀ ਕਰਨ ਵਾਲੇ ਦੁਕਾਨਦਾਰਾਂ ਖਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ-ਵਧੀਕ ਡਿਪਟੀ ਕਮਿਸ਼ਨਰ

*ਬਾਹਰਲੇ ਰਾਜਾਂ ਤੋਂ ਨਕਲੀ ਮਿਠਾਈਆਂ ਲਿਆ ਕੇ ਵੇਚਣ ਵਾਲੇ ਦੁਕਾਨਦਾਰਾਂ ਬਾਰੇ 82839-14400 ’ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

ਮਾਨਸਾ, 17 ਅਕਤੂਬਰ : ਦੇਸ਼ ਕਲਿੱਕ ਬਿਓਰੋ

ਤਿਉਹਾਰਾਂ ਦੇ ਮੱਦੇਨਜ਼ਰ ਵੱਡੀ ਮਾਤਰਾ ’ਚ ਬਣਨ ਵਾਲੇ ਖਾਦ ਪਦਾਰਥਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਜ਼ਿਲ੍ਹੇ ਦੇ ਮਿਠਾਈ ਵਿਕਰੇਤਾਵਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨਾਲ ਅਹਿਮ ਮੀਟਿੰਗ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਮਿਠਾਈ ਵਿਕਰੇਤਾਵਾਂ ਅਤੇ ਰੈਸਟੋਰੈਂਟਾਂ ਦੇ ਮਾਲਕਾਂ ਨੂੰ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਦੁਕਾਨਾਂ ਅਤੇ ਹੋਰ ਜਿੱਥੇ ਕਿਧਰੇ ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕੀਤੀਆਂ ਜਾ ਰਹੀਆਂ ਹਨ, ਸਾਫ ਸਫਾਈ ਦੇ ਪੁਖ਼ਤਾ ਪ੍ਰਬੰਧ ਰੱਖੇ ਜਾਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮਿਠਾਈਆਂ ਬਣਾਉਣ ਸਮੇਂ ਸਿੰਥੈਟਿਕ ਦੁੱਧ ਦੀ ਵਰਤੋਂ ਨਾ ਕੀਤੀ ਜਾਵੇ, ਜਿਸਦੇ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਮਿਆਦ ਲੰਘ ਚੁੱਕੀਆਂ ਵਸਤਾਂ ਨੂੰ ਬਾਜ਼ਾਰ ਵਿਚ ਵੇਚਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਵਸਤਾਂ ’ਤੇ ਤਿਆਰ ਕਰਨ ਅਤੇ ਮਿਆਦ ਖ਼ਤਮ ਹੋਣ ਦੀ ਮਿਤੀ ਲਾਜ਼ਮੀ ਲਿਖੀ ਜਾਵੇ। ਉਨ੍ਹਾਂ ਕਿਹਾ ਕਿ ਮਿਠਾਈ ਤਿਆਰ ਕਰਨ ਵਾਲੇ ਹਲਵਾਈ ਸਿਰ ’ਤੇ ਟੋਪੀ ਅਤੇ ਹੱਥਾਂ ਵਿਚ ਦਸਤਾਨੇ ਪਹਿਨ ਕੇ ਰੱਖਣ।
ਉਨ੍ਹਾਂ ਰੈਸਟੋਰੈਂਟ ਮਾਲਕਾਂ ਨੂੰ ਹਦਾਇਤ ਕੀਤੀ ਕਿ ਸ਼ਾਕਾਹਾਰੀ ਅਤੇ ਮਾਸਾਹਾਰੀ ਖਾਣਾ ਵੱਖੋ-ਵੱਖਰੇ ਫਰਿੱਜਾਂ ਵਿੱਚ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਰੋਜ਼ਾਨਾ ਪੱਧਰ ’ਤੇ ਨਿਰੀਖਣ ਕੀਤਾ ਜਾਵੇਗਾ। ਜੇਕਰ ਕੋਈ ਵੀ ਦੁਕਾਨਦਾਰ ਮਿਲਾਵਟੀ ਚੀਜ਼ਾਂ ਵੇਚਦਾ ਪਾਇਆ ਗਿਆ ਤਾਂ ਅਜਿਹੇ ਦੁਕਾਨਦਾਰਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਈ ਲੋਕ ਬਾਹਰਲੇ ਰਾਜਾਂ ਤੋਂ ਨਕਲੀ ਮਿਠਾਈਆਂ ਲਿਆ ਕੇ ਜ਼ਿਲ੍ਹੇ ਅੰਦਰ ਵੇਚਣ ਲਈ ਆਉਂਦੇ ਹਨ, ਅਜਿਹੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਦੁਕਾਨਦਾਰਾਂ ਬਾਰੇ ਕਿਸੇ ਨੂੰ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਹ ਮੋਬਾਇਲ ਨੰਬਰ 82839-14400 ’ਤੇ ਫੋਨ ਕਰਕੇ ਉਸ ਸਬੰਧੀ ਜਾਣਕਾਰੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਮਿਲਾਵਟੀ ਵਸਤਾਂ ਵੇਚਣ ਵਾਲੇ ਦੁਕਾਨਦਾਰਾਂ ਸਬੰਧੀ ਪੁਲਿਸ ਵਿਭਾਗ ਵੱਲੋਂ ਖੁਫ਼ੀਆ ਰਿਪੋਰਟਾਂ ਪ੍ਰਾਪਤ ਕਰਕੇ ਛਾਪੇਮਾਰੀ ਕੀਤੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਅਜਿਹੇ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਸ਼੍ਰੀ ਅਮਰਿੰਦਰ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਮੈਡਮ ਹਰਸਿਮਰਨ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਮਿਠਾਈ ਵਿਕਰੇਤਾ ਅਤੇ ਰੈਸਟੋਰੈਂਟਾਂ ਦੇ ਮਾਲਕ ਤੇ ਨੁਮਾਇੰਦੇ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
X