ਫਰੂਖਾਬਾਦ (ਉੱਤਰ ਪ੍ਰਦੇਸ਼), 18 ਅਕਤੂਬਰ,ਦੇਸ਼ ਕਲਿੱਕ ਬਿਓਰੋ
- ਉੱਤਰ ਪ੍ਰਦੇਸ਼ ਦੇ ਫਰੂਖਾਬਾਦ ਜ਼ਿਲ੍ਹੇ ਦੇ ਨਵਾਬਗੰਜ 'ਚ 9ਵੀਂ ਜਮਾਤ ਦੀ ਵਿਦਿਆਰਥਣ ਦੀ ਸ਼ਿਕਾਇਤ 'ਤੇ ਪੁਲਿਸ ਨੇ ਸਕੂਲ ਦੇ ਪ੍ਰਿੰਸੀਪਲ 'ਤੇ ਪੋਕਸੋ ਐਕਟ ਅਤੇ ਆਈਪੀਸੀ ਦੀਆਂ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਲੜਕੀ ਨੇ ਮੈਨੇਜਰ-ਕਮ-ਪ੍ਰਿੰਸੀਪਲ 'ਤੇ ਉਸ ਨੂੰ ਕਮਰੇ ਵਿਚ ਬੰਦ ਕਰਨ ਅਤੇ ਉਸ ਦੇ ਵਾਲ ਕੱਟਣ ਦਾ ਦੋਸ਼ ਲਗਾਇਆ ਸੀ।
ਵਿਦਿਆਰਥੀ ਨੇ ਆਪਣੇ ਪਰਿਵਾਰ ਸਮੇਤ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਦੀ ਸ਼ਿਕਾਇਤ ਕੀਤੀ।
ਲੜਕੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੀ ਜੀਵਨ ਲੀਲਾ ਸਮਾਪਤ ਕਰ ਲਵੇਗੀ।
ਵਿਦਿਆਰਥਣ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਪਿਛਲੇ ਦਿਨੀਂ ਹੋਰ ਲੜਕੀਆਂ ਦੇ ਵਾਲ ਵੀ ਕੱਟੇ ਸਨ।
ਮੇਰਾਪੁਰ ਥਾਣੇ ਦੇ ਇੰਸਪੈਕਟਰ ਦਿਗਵਿਜੇ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਪ੍ਰਿੰਸੀਪਲ ਸੁਮਿਤ ਯਾਦਵ ਦੇ ਖਿਲਾਫ ਆਈਪੀਸੀ ਦੀ ਧਾਰਾ 354-ਏ ਅਤੇ 342 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਪ੍ਰਿੰਸੀਪਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।