ਨਵੀਂ ਦਿੱਲੀ,18 ਅਕਤੂਬਰ,ਦੇਸ਼ ਕਲਿਕ ਬਿਊਰੋ:
ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਅੱਜ ਮੰਗਲਵਾਰ ਨੂੰ ਦਿੱਲੀ, ਹਰਿਆਣਾ, ਪੰਜਾਬ, ਰਾਜਸਥਾਨ 'ਚ 40 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਭਾਰਤ ਅਤੇ ਵਿਦੇਸ਼ਾਂ ਵਿੱਚ ਉਭਰ ਰਹੇ ਗਠਜੋੜ ਨੂੰ ਖਤਮ ਕਰਨ ਲਈ ਕੀਤੀ ਗਈ ਹੈ।ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਜਾਂਚ ਏਜੰਸੀ ਨੇ ਡਰੋਨ ਡਿਲੀਵਰੀ ਮਾਮਲੇ 'ਚ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਸਮੇਤ ਕਈ ਥਾਵਾਂ 'ਤੇ ਤਲਾਸ਼ੀ ਲਈ ਸੀ। ਐਨਆਈਏ ਮੁਤਾਬਕ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।NIA ਮੁਤਾਬਕ ਡਰੋਨ ਡਿਲੀਵਰੀ ਮਾਮਲੇ 'ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਪਿਛਲੇ ਨੌਂ ਮਹੀਨਿਆਂ ਵਿੱਚ ਗੁਆਂਢੀ ਦੇਸ਼ ਪਾਕਿਸਤਾਨ ਤੋਂ 191 ਡਰੋਨ ਆਏ ਹਨ। ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਇਹ ਬਹੁਤ ਚਿੰਤਾਜਨਕ ਸਥਿਤੀ ਹੈ।