ਨਵੀਂ ਦਿੱਲੀ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਦਿਵਾਲੀ ਮੌਕੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਮੁਲਾਜ਼ਮਾਂ ਨੂੰ ਤੋਹਫੇ ਵਜੋਂ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਦੱਸਿਆ, ‘ਉਤਰ ਪ੍ਰਦੇਸ਼ ਸਰਕਾਰ ਨੇ ਸੂਬੇ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ/ਪਰਿਵਾਰਕ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਤੇ ਮਹਿੰਗਾਈ ਰਾਹਤ ਦੀ ਮੌਜੂਦਾ ਦਰ 34 ਫੀਸਦੀ ਨੂੰ 1 ਜੁਲਾਈ 2022 ਤੋਂ ਵਧਾਕੇ 38 ਫੀਸਦੀ ਕਰ ਦਿੱਤਾ ਹੈ।‘
ਉਨ੍ਹਾਂ ਇਹ ਵੀ ਕਿਹਾ ਵਿੱਤੀ ਸਾਲ 2021-22 ਲਈ ਹਰੇਕ ਕਰਮਚਾਰੀ ਨੂੰ 6908 ਰੁਪਏ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ ਹੈ।