ਨਵੀਂ ਦਿੱਲੀ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਉਤਰਾਖੰਡ ਦੇ ਕੇਦਾਰਨਾਥ ਵਿੱਚ ਇਕ ਹੈਲੀਕਾਪਟਰ ਹਾਦਸਾ ਵਾਪਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾ ਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ 2 ਪਾਇਲਟਾਂ ਸਮੇਤ 6 ਵਿਆਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੈਲੀਕਾਪਟਰ ਕੇਦਾਰਨਾਥ ਤੋਂ ਹੇਠਾ ਵੱਲ ਜਾ ਰਿਹਾ ਸੀ।