Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

ਸੂਬਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ-2022’ ਸੰਗਰੂਰ ’ਚ ਕਰਵਾਏ ਗਏ ਕਿੱਕ ਬਾਕਸਿੰਗ, ਵੇਟ ਲਿਫਟਿੰਗ, ਅਥਲੈਟਿਕਸ ਤੇ ਰੋਲਰ ਸਕੇਟਿੰਗ ਦੇ ਮੁਕਾਬਲੇ ਕਰਵਾਏ

Updated on Thursday, October 20, 2022 20:42 PM IST

 
 
ਦਲਜੀਤ ਕੌਰ ਭਵਾਨੀਗੜ੍ਹ 
 
ਸੰਗਰੂਰ, 20 ਅਕਤੂਬਰ, 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2022’ ਦੇ ਰਾਜ ਪੱਧਰੀ ਮੁਕਾਬਲਿਆਂ ਦੇ ਅੱਜ ਪੰਜਵੇਂ ਦਿਨ ਸੰਗਰੂਰ ਜ਼ਿਲੇ ’ਚ ਅਥਲੈਟਿਕਸ, ਕਿੱਕ ਬਾਕਸਿੰਗ, ਵੇਟ ਲਿਫਟਿੰਗ ਅਤੇ ਰੋਲਰ ਸਕੇਟਿੰਗ ਦੇ ਅੰਡਰ 14, 17, 21, 21-40 ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ।
 
ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਨਾਂ ਮੁਕਾਬਲਿਆਂ ’ਚ ਸੂਬਾ ਵਾਸੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ ਜੋ ਇਨਾਂ ਖੇਡਾਂ ਦੀ ਸਫ਼ਲਤਾ ਦਾ ਪੱਕਾ ਪ੍ਰਮਾਣ ਹੈ। ਉਨਾਂ ਕਿਹਾ ਕਿ ਇਹ ਖੇਡਾਂ ਪੂਰੇ ਪਾਰਦਰਸ਼ੀ ਢੰਗ ਅਤੇ ਖੇਡ ਭਾਵਨਾ ਨਾਲ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ’ਚੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਖਿਡਾਰੀ ਤਰਾਸ਼ੇ ਜਾ ਸਕਣ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਅਤੇ ਡੀ.ਐਮ. ਸਪੋਰਟਸ ਵਰਿੰਦਰ ਸਿੰਘ ਵੀ ਹਾਜ਼ਰ ਸਨ।
 
ਇਸਦੇ ਨਾਲ ਹੀ ਸ਼੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ, ਸੁਨਾਮ ਵਿਖੇ ਅਰਜੁਨ ਐਵਾਰਡੀ ਤਾਰਾ ਸਿੰਘ, ਇੰਸਪੈਕਟਰ ਉਲੰਪਿਅਨ ਸੰਦੀਪ ਕੁਮਾਰ ਅਤੇ ਵਿੱਕੀ ਬੱਤਰਾ ਪੰਜਾਬ ਪੁਲਿਸ ਨੇ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਹੋਰਨਾਂ ਖਿਡਾਰੀਆਂ ਨੂੰ ਇਨਾਂ ਵਾਂਗ ਹੋਰ ਮਿਹਨਤ ਕਰਕੇ ਅੱਗੇ ਵੱਧਣ ਲਈ ਪ੍ਰੇਰਤ ਕੀਤਾ ਗਿਆ।
 
ਜ਼ਿਲਾ ਖੇਡ ਅਫ਼ਸਰ ਰਣਬੀਰ ਸਿੰਘ ਭੰਗੂ ਨੇ ਦੱਸਿਆ ਕਿ ਰਾਜ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਲਗਭਗ 1700 ਖਿਡਾਰੀਆਂ ਨੇ ਭਾਗ ਲਿਆ ਅਤੇ ਕਿੱਕ ਬਾਕਸਿੰਗ ਦੇ ਭਾਰ ਵਰਗ-32 ਕਿਲੋ ਅੰਡਰ-17 (ਲੜਕੀਆਂ) ਵਿੱਚ ਕੋਮਲ (ਮੁਕਤਸਰ ਸਾਹਿਬ), ਜਸਵਿੰਦਰ (ਰੋਪੜ) ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਹਾਸਲ ਕੀਤਾ। ਜਸ਼ਨਪ੍ਰੀਤ ਕੌਰ (ਪਟਿਆਲਾ) ਅਤੇ ਖੁਸ਼ਪ੍ਰੀਤ ਕੌਰ (ਬਰਨਾਲਾ) ਨੇ ਤੀਸਰਾ ਸਥਾਨ ਹਾਸਲ ਕੀਤਾ। ਉਨਾਂ ਕਿਹਾ ਕਿ ਭਾਰ ਵਰਗ-42 ਕਿਲੋ ਅੰਡਰ-17 (ਲੜਕੀਆਂ) ਵਿੱਚ ਅਮਨਦੀਪ ਕੌਰ (ਮੁਕਤਸਰ ਸਾਹਿਬ), ਮਨਪ੍ਰੀਤ ਕੌਰ (ਫਿਰੋਜ਼ਪੁਰ) ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਤੇ ਰੀਆਨਪ੍ਰੀਤ ਕੌਰ (ਗੁਰਦਾਸਪੁਰ) ਅਤੇ ਅਦਿਤੀ (ਮੋਹਾਲੀ) ਨੇ ਤੀਸਰਾ ਸਥਾਨ ਹਾਸਲ ਕੀਤਾ। ਉਨਾਂ ਦੱਸਿਆ ਕਿ ਭਾਰ ਵਰਗ -37 ਕਿਲੋ ਅੰਡਰ 17 (ਲੜਕੀਆਂ) ਵਿੱਚ ਰਜਨੀ (ਬਰਨਾਲਾ), ਜਸ਼ਨਪ੍ਰੀਤ ਕੌਰ (ਮਾਨਸਾ) ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਅਤੇ ਮਹਿਮਾ (ਮੁਕਤਸਰ ਸਾਹਿਬ) ਤੇ ਸੁਹਾਨੀ (ਜਲੰਧਰ) ਨੇ ਤੀਸਰਾ ਸਥਾਨ ਹਾਸਲ ਕੀਤਾ। ਉਨਾਂ ਦੱਸਿਆ ਕਿ ਭਾਰ ਵਰਗ-46 ਕਿਲੋ ਅੰਡਰ 17 (ਲੜਕੇ) ਵਿੱਚ ਅੰਮਿ੍ਰਤ (ਫਤਿਹਗੜ ਸਾਹਿਬ), ਆਂਚਲ (ਅੰਮਿ੍ਰਤਸਰ ਸਾਹਿਬ) ਨੇ ਕ੍ਰਮਵਾਰ ਪਹਿਲਾ ਅਤੇ ਦੂਸਰਾ ਸਥਾਨ ਅਤੇ ਸਮਨਪ੍ਰੀਤ ਕੌਰ (ਮਾਨਸਾ) ਤੇ ਮਨੀਸ਼ਾ (ਮੋਹਾਲੀ) ਨੇ ਤੀਸਰਾ ਸਥਾਨ ਹਾਸਲ ਕੀਤਾ।
 
ਇਸੇ ਤਰਾਂ ਐਥਲੈਟਿਕਸ ਦੇ ਉਮਰ ਵਰਗ 50 ਸਾਲ ਤੋਂ ਵੱਧ (ਵੂਮੈਨ) ਈਵੈਂਟ 400 ਮੀਟਰ ਦੇ ਫਾਈਨਲ ਮੁਕਾਬਲਿਆਂ ਵਿੱਚ ਪਰਮਜੀਤ ਕੌਰ (ਸੰਗਰੂਰ), ਦਵਿੰਦਰ ਕੌਰ (ਹੁਸ਼ਿਆਰਪੁਰ) ਅਤੇ ਮਨਜੀਤ ਕੌਰ (ਲੁਧਿਆਣਾ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਉਮਰ ਵਰਗ 41 ਤੋਂ 50 (ਵੂਮੈੱਨ) ਈਵੈਂਟ (ਸ਼ਾਟਪੁੱਟ) ਦੇ ਫਾਇਨਲ ਮੁਕਾਬਲਿਆਂ ਵਿੱਚ ਕਸ਼ਮੀਰ ਕੌਰ (ਫਤਿਹਗੜ ਸਾਹਿਬ), ਸਤਵੰਤ ਕੌਰ (ਅੰਮਿਰਤਸਰ ਸਾਹਿਬ) ਅਤੇ ਕੰਵਲਜੀਤ ਕੌਰ (ਮੋਹਾਲੀ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ ਸ਼ਾਟਪੁੱਟ (ਮੈਨ) ਦੇ ਫਾਈਨਲ ਮੁਕਾਬਲਿਆਂ ਵਿੱਚ ਮਲਕੀਤ ਸਿੰਘ (ਮੋਹਾਲੀ), ਗੁਰਬੀਰ ਸਿੰਘ (ਮਾਨਸਾ) ਅਤੇ ਗਮਦੂਰ ਸਿੰਘ (ਬਰਨਾਲਾ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਗੇਮ ਵੇਟ ਲਿਫਟਿੰਗ ਦੇ ਫਾਇਨਲ ਮੁਕਾਬਲਿਆਂ ਵਿੱਚ, ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ, ਸੁਨਾਮ (ਸੰਗਰੂਰ) ਵਿਖੇ ਹੋ ਰਹੇ ਹਨ ਦੇ ਵਿੱਚ ਅੰਡਰ-21 (ਲੜਕੀਆਂ) ਭਾਰ ਵਰਗ 45 ਕਿਲੋ ਵਿੱਚ ਵਰੀ ਪੁਰੀ (ਲੁਧਿਆਣਾ) ਨੇ ਪਹਿਲਾ ਸਥਾਨ, ਸੋਨਮ (ਸੰਗਰੂਰ) ਨੇ ਦੂਸਰਾ ਸਥਾਨ ਅਤੇ ਕੋਮਲਪ੍ਰੀਤ ਕੌਰ (ਗੁਰਦਾਸਪੁਰ) ਨੇ ਤੀਸਰਾ ਸਥਾਨ ਹਾਸਲ ਕੀਤਾ। ਭਾਰ ਵਰਗ 49 ਕਿਲੋ ਵਿੱਚ ਜਸਕਰਨਪ੍ਰੀਤ ਕੌਰ (ਬਠਿੰਡਾ) ਨੇ ਪਹਿਲਾ ਸਥਾਨ, ਸ਼ਿਵਾਨੀ ਰਾਣੀ (ਸੰਗਰੂਰ) ਨੇ ਦੂਸਰਾ ਸਥਾਨ ਅਤੇ ਸਿਮਰਨ (ਸੰਗਰੂਰ) ਨੇ ਤੀਸਰਾ ਸਥਾਨ ਹਾਸਲ ਕੀਤਾ।
 
ਜ਼ਿਲਾ ਖੇਡ ਅਫ਼ਸਰ ਨੇ ਦੱਸਿਆ ਕਿ ਗੇਮ (ਰੋਲਰ ਸਕੇਟਿੰਗ) ਰਿੰਕ ਰੋਡ ਰੇਸ 500+ਡੀ ਦੇ ਉਮਰ ਵਰਗ ਅੰਡਰ-14 ਸਾਲ (ਲੜਕੇ) ਦੇ ਫਾਇਨਲ ਮੁਕਾਬਲਿਆਂ ਵਿੱਚ ਲਕਸ਼ਦੀਪ ਸਿੰਘ (ਸੰਗਰੂਰ), ਹੇਮਾਸ਼ ਕਾਂਸਲ (ਬਠਿੰਡਾ) ਅਤੇ ਪ੍ਰਭਕੀਰਤ ਸਿੰਘ ਧੀਮਾਨ (ਪਟਿਆਲਾ) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ।

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X