ਚੰਡੀਗੜ੍ਹ: 20 ਅਕਤੂਬਰ, ਦੇਸ਼ ਕਲਿੱਕ ਬਿਓਰੋ
ਕੇਂਦਰ ਸਰਕਾਰ ਵੱਲੋਂ ਆਈ ਪੀ ਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਇੰਡੋ ਤਿੱਬਤੀਅਨ ਸੀਮਾ ਸਰੱਖਿਆ ਬਲ ਦੇ ਏ ਡੀ ਜੀ ਪੀ ਨਿਯੁਕਤ ਕੀਤਾ ਗਿਆ ਹੈ।ਇਹ ਨਿਯੁਕਤੀ ਚਾਰ ਸਾਲਾਂ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਸਿੱਧੂ ਇਕ ਸਖ਼ਤ ਅਤੇ ਤੇਜ਼-ਤਰਾਰ ਅਫ਼ਸਰ ਵਜੋਂ ਜਾਣੇ ਜਾਂਦੇ ਹਨ। ਸਿੱਧੂ 1992 ਬੈਚ ਦੇ ਆਈ.ਪੀ.ਐੱਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਵੀ ਕਈ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਾਖ਼ੂਬੀ ਨਿਭਾਇਆ। ਹਰਪ੍ਰੀਤ ਸਿੱਧੂ ਨੇ ਕਈ ਅੰਤਰਰਾਸ਼ਟਰੀ ਨਸ਼ਾ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।(MOREPIC1)