ਮੋਰਿੰਡਾ 20 ਅਕਤੂਬਰ ( ਭਟੋਆ )
ਸਰਕਾਰੀ ਮਿਡਲ ਸਕੂਲ ਮੁੰਡੀਆਂ ਵਿਖੇ ਵਿਗਿਆਨ ਮੇਲੇ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸ਼ਿਵਾਲੀ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੁਆਰਾ ਮਾਡਲਾਂ ਅਤੇ ਕਿਰਿਆਵਾਂ ਰਾਹੀਂ ਵਿਗਿਆਨ ਦੇ ਰਹੱਸਾਂ ਨੂੰ ਸਮਝਿਆ। ਮੇਲੇ ਦਾ ਨਿਰੀਖਣ ਕਰਨ ਲਈ ਬਲਾਕ ਮੈਂਟਰ ਜਸਬੀਰ ਸਿੰਘ ਸ਼ਾਂਤਪੂਰੀ ਉਚੇਚੇ ਤੌਰ ਤੇ ਪੁੱਜੇ। ਉਹਨਾਂ ਵਿਦਿਆਰਥੀਆਂ ਉੱਜਲੇ ਭਵਿੱਖ ਦੀ ਕਾਮਨਾ ਕੀਤੀ। ਉਹਨਾਂ ਸਕੂਲ ਦੇ ਵਿਦਿਆਰਥੀ ਦੁਰਯੋਧਨ ਸਿੰਘ ਦੁਆਰਾ ਤੋਪ ਗੰਨ , ਸਵੇ ਚਾਲਕ ਰਾਕਟ ਬਣਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜਗਜੀਤ ਸਿੰਘ ਢੰਗਰਾਲੀ, ਮਨਦੀਪ ਕੌਰ, ਡਾ.ਦਲਜੀਤ ਰਾਣੀ, ਰਣਜੀਤ ਕੌਰ, ਚਰਨਜੀਤ ਕੌਰ,ਸਕੂਲ ਦੇ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ।