ਪੁਣੇ, 21 ਅਕਤੂਬਰ, ਦੇਸ਼ ਕਲਿਕ ਬਿਊਰੋ:
ਪੁਣੇ ਦੇ ਵਾਘੋਲੀ ਇਲਾਕੇ 'ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਨਿੱਜੀ ਸੁਸਾਇਟੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਨ ਉਤਰੇ ਦੋ ਸਫ਼ਾਈ ਕਰਮਚਾਰੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ ਹੋਰ ਕਰਮਚਾਰੀ ਲਾਪਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਣੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ ਮੌਕੇ 'ਤੇ ਪਹੁੰਚ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਪਤਾ ਕਰਮਚਾਰੀ ਦਾ ਪਤਾ ਲਗਾਉਣ ਲਈ ਇੱਕ ਟੀਮ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਦੋ ਮੁਲਾਜ਼ਮਾਂ ਦੀ ਮੌਤ ਸਾਹ ਘੁੱਟਣ ਕਾਰਨ ਹੋਈ ਹੈ।ਅਧਿਕਾਰੀਆਂ ਨੇ ਦੱਸਿਆ, ਤਿੰਨ ਸਫਾਈ ਕਰਮਚਾਰੀ 18 ਫੁੱਟ ਡੂੰਘੇ ਸੈਪਟਿਕ ਟੈਂਕ ਦੀ ਸਫਾਈ ਕਰਨ ਲਈ ਉਤਰੇ ਸਨ। ਪਤਾ ਲੱਗਾ ਹੈ ਕਿ ਟੈਂਕ ਦੇ ਅੰਦਰ ਸਾਹ ਘੁੱਟਣ ਕਾਰਨ ਦੋ ਮੁਲਾਜ਼ਮਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਾਨੂੰ ਸਵੇਰੇ 7 ਵਜੇ ਇਸ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਦੋ ਕਰਮਚਾਰੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਕ ਮੁਲਾਜ਼ਮ ਲਾਪਤਾ ਦੱਸਿਆ ਜਾ ਰਿਹਾ ਹੈ, ਜਿਸ ਦੀ ਭਾਲ ਜਾਰੀ ਹੈ।