ਨਵੀਂ ਦਿੱਲੀ, 22 ਅਕਤੂਬਰ, ਦੇਸ਼ ਕਲਿਕ ਬਿਊਰੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੇਂਦਰ ਸਰਕਾਰ ਦੀਆਂ 10 ਲੱਖ ਅਸਾਮੀਆਂ ਦੀ ਭਰਤੀ ਲਈ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ। ਇਸ ਦੌਰਾਨ 75 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।ਬੀਤੀ 14 ਜੂਨ ਨੂੰ ਕੀਤੇ ਗਏ ਐਲਾਨ ਤੋਂ ਚਾਰ ਮਹੀਨੇ ਬਾਅਦ ਅੱਜ ਪੀਐਮ ਮੋਦੀ ਨੇ ਇਸ ਭਰਤੀ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। 75,000 ਲੋਕਾਂ ਨੂੰ ਇੱਕੋ ਸਮੇਂ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਇਸ ਮੈਗਾ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕੀਤੀ ਗਈ।ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਅਗਲੇ 14 ਮਹੀਨੇ ਬਹੁਤ ਮਹੱਤਵਪੂਰਨ ਹਨ।ਫਿਲਹਾਲ ਸਰਕਾਰ ਵੱਲੋਂ 10 ਲੱਖ ਨੌਕਰੀਆਂ ਦਾ ਕੋਈ ਵਿਸਤ੍ਰਿਤ ਰੋਡਮੈਪ ਜਾਰੀ ਨਹੀਂ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹੁਨਰ ਵਿਕਾਸ ਯੋਜਨਾ ਤਹਿਤ ਦੇਸ਼ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਸਿਖਲਾਈ ਦੇਣ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਹੁਣ ਤੱਕ ਸਕਿੱਲ ਇੰਡੀਆ ਮੁਹਿੰਮ ਦੀ ਮਦਦ ਨਾਲ 1.25 ਕਰੋੜ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਸਾਲਾਂ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਵਿੱਚ ਇੱਕ ਕਰੋੜ ਤੋਂ ਵੱਧ ਨੌਕਰੀਆਂ ਪੈਦਾ ਹੋਈਆਂ ਹਨ। ਇਸ ਵਿੱਚ ਵੀ ਵੱਡੀ ਗਿਣਤੀ ਵਿੱਚ ਸਾਡੀਆਂ ਭੈਣਾਂ ਦੀ ਹਿੱਸੇਦਾਰੀ ਹੈ।