ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 22 ਅਕਤੂਬਰ, 2022: ਪਿਛਲੇ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਹਜ਼ਾਰਾਂ ਈਟੀਟੀ ਟੈੱਟ ਪਾਸ ਅਧਿਆਪਕ ਅੱਜ ਉਮਰ ਹੱਦ ਪਾਰ ਕਰ ਚੁੱਕੇ ਹਨ ਅਤੇ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਆਨਲਾਈਨ ਪੋਰਟਲ ਲੇਟ ਖੁੱਲ੍ਹਿਆ ਤੇ ਹੁਣ ਉਹ ਫਾਰਮ ਭਰਨ ਤੋਂ ਵਾਂਝੇ ਰਹਿ ਰਹੇ ਹਨ।
6635 ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਸਲਿੰਦਰ ਕੰਬੋਜ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਮੇਂ ਸਿਰ ਭਰਤੀ ਦਾ ਇਸ਼ਤਿਹਾਰ ਜ਼ਾਰੀ ਨਹੀ ਕੀਤੇ, ਜਿਸ ਦਾ ਖਮਿਆਜ਼ਾ ਅੱਜ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ ਉਹ ਹੁਣ ਫਾਰਮ ਭਰਨ ਦੇ ਯੋਗ ਨਹੀਂ ਰਹੇ ਕਿਉਂਕਿ ਹੁਣ ਉਨ੍ਹਾਂ ਦੀ ਉਮਰ ਹੱਦ ਪਾਰ ਹੋ ਚੁੱਕੀ ਹੈ। ਵੋਟਾਂ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਜਾਂਦਾ ਰਿਹਾ ਕਿ ਉਹ ਸੱਤਾ ਵਿਚ ਆਉਣ ਤੋਂ ਵੱਧ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਦਾ ਹੱਲ ਕਰਨਗੇ, ਪਰ ਅੱਧਾ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਮਰ ਹੱਦ ਪਾਰ ਕਰਕੇ ਉਮੀਦਵਾਰਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਈਟੀਟੀ ਅਧਿਆਪਕਾਂ ਦੀ ਭਰਤੀ ਵਿਚ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰ ਨੂੰ ਵਿਸ਼ੇਸ਼ ਮੌਕਾ ਦਿੱਤਾ ਜਾਵੇ ਤਾਂ ਕਿ ਉਹ ਵੀ ਭਰਤੀ ਦਾ ਫਾਰਮ ਭਰ ਸਕਣ ਅਤੇ ਰੁਜ਼ਗਾਰ ਹਾਸਲ ਕਰ ਸਕਣ।