ਮੋਰਿੰਡਾ 22 ਅਕਤੂਬਰ ( ਭਟੋਆ )
ਏਂਜਲਜ਼ ਵਰਲਡ ਸਕੂਲ ਮੋਰਿੰਡਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਦੇ ਕਲਾਸ ਡੈਕੋਰੇਸ਼ਨ ,ਦੀਵਾ ਡੈਕੋਰੇਸ਼ਨ ਅਤੇ ਰੰਗੋਲੀ ਦੇ ਮੁਕਾਬਲੇ ਵੀ ਕਰਵਾਏ ਗਏ ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਸਕੂਲ ਵਿੱਚ ਦੀਵਾਲੀ ਸਬੰਧੀ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਭੰਗੜਾ , ਭਾਸ਼ਣ ,ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ।ਇਸ ਮੌਕੇ ਤੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ ,ਜਿਸ ਦੀ ਸਮੂਹ ਵਿਦਿਆਰਥੀਆਂ ਵੱਲੋਂ ਸਹਿਮਤੀ ਪ੍ਰਗਟਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਸਬੰਧੀ ਪ੍ਰਣ ਵੀ ਲਿਆ ।ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਆਪੋ ਆਪਣੇ ਘਰਾਂ ਵਿੱਚ ਬਚੀਆਂ ਫਾਲਤੂ ਚੀਜ਼ਾਂ ਰਾਹੀਂ ਆਪਣੇ ਹੱਥਾਂ ਨਾਲ ਸਜਾਵਟੀ ਸਾਮਾਨ ਤਿਆਰ ਕੀਤਾ , ਦੀਵਿਆਂ ਦੀ ਸਜਾਵਟ ਕੀਤੀ ਗਈ ਅਤੇ ਮੋਮਬੱਤੀਆਂ ਨੂੰ ਸਜਾਇਆ ਗਿਆ ।
ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਸ਼ਰਮਾ ਅਨੁਸਾਰ ਇਸ ਮੌਕੇ ਤੇ ਸਕੂਲ ਦੇ ਚਾਰੇ ਹਾਊਸਾਂ ਦੇ ਇੰਟਰ ਹਾਊਸ ਮੁਕਾਬਲੇ ਵੀ ਕਰਵਾਏ ਗਏ , ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਵੱਖੋ ਵੱਖਰੇ ਥੀਮ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ।
ਇਸ ਮੌਕੇ ਜੁੜੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਕਰਨ ਲਈ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਿਦਿਆਰਥੀ ਹੋਰ ਲੋਕਾਂ ਨੂੰ ਵੀ ਪ੍ਰੇਰਿਤ ਕਰਨ । ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕਿਆਂ ਉੱਤੇ ਬੇਲੋੜੇ ਪੈਸੇ ਖਰਚਣ ਦੀ ਥਾਂ ਤੇ ਕਿਸੇ ਲੋੜਵੰਦ ਦੀ ਸਹਾਇਤਾ ਕਰਨ ਲਈ ਪ੍ਰੇਰਿਤ ਕੀਤਾ, ਜਿਸ ਤੇ ਸਮੂਹ ਵਿਦਿਆਰਥੀਆਂ ਨੇ ਪਟਾਕੇ ਨਾ ਚਲਾਉਣ ਲਈ ਵਚਨਬੱਧਤਾ ਪ੍ਰਗਟ ਕੀਤੀ ।