ਮੋਰਿੰਡਾ, 22 ਅਕਤੂਬਰ ( ਭਟੋਆ )
ਭਾਈ ਨੰਦ ਲਾਲ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈ ਗਈ ਅਤੇ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਯੋਗਿਤਾ ਰਾਵਲ ਨੇ ਦੱਸਿਆ ਕਿ ਪੰਜਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਕੂਲ ਤੋਂ ਮਹਾਰਾਣਾ ਪ੍ਰਤਾਪ ਚੌਕ ਤੱਕ ਰੈਲੀ ਕੱਢੀ ਗਈ। ਉਹਨਾਂ ਦੱਸਿਆ ਕਿ ਰੈਲੀ ਕੱਢਣ ਦਾ ਉਦੇਸ਼ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਸੀ। ਉਹਨਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ ਅਤੇ ਫਾਲਤੂ ਚੀਜਾਂ ਤੋਂ ਸਜਾਵਟ ਦਾ ਸਮਾਨ ਵੀ ਤਿਆਰ ਕੀਤਾ। ਨੌਵੀਂ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੰਗੋਲੀ ਵਿੱਚ ਭਾਗ ਲਿਆ। ਇਸ ਮੌਕੇ ਮਿਊਂਸਪਲ ਕਮੇਟੀ ਮੋਰਿੰਡਾ ਵਲੋਂ ਮਨਜੀਤ ਸਿੰਘ, ਗੁਰਲਾਲ ਸਿੰਘ, ਵਰਿੰਦਰ ਸਿੰਘ ਅਤੇ ਜਗਪ੍ਰੀਤ ਸਿੰਘ ਮੁੱਖ ਤੌਰ ’ਤੇ ਹਾਜ਼ਰ ਹੋਏ।