ਕਾਰਗਿਲ,24 ਅਕਤੂਬਰ,ਦੇਸ਼ ਕਲਿਕ ਬਿਊਰੋ:
ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੈਨਿਕਾਂ ਨਾਲ ਦੀਵਾਲੀ ਮਨਾਉਣਗੇ। ਪੀਐਮ ਮੋਦੀ ਅੱਜ ਦੀਵਾਲੀ ਦੀ ਸਵੇਰ ਕਾਰਗਿਲ ਪਹੁੰਚੇ। ਦੱਸਿਆ ਗਿਆ ਹੈ ਕਿ ਉਹ ਦਿਨ ਵੇਲੇ ਇੱਥੇ ਸੈਨਿਕਾਂ ਨੂੰ ਮਿਲਣ ਤੋਂ ਬਾਅਦ ਸ਼ਾਮ ਨੂੰ ਦੀਵਾਲੀ ਦੇ ਜਸ਼ਨ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨੇ ਦੀਵਾਲੀ ਦੇ ਮੌਕੇ 'ਤੇ ਸਾਰੇ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ। ਦੀਵਾਲੀ ਦਾ ਸਬੰਧ ਚਮਕ ਅਤੇ ਰੋਸ਼ਨੀ ਨਾਲ ਹੈ। ਇਹ ਪਵਿੱਤਰ ਤਿਉਹਾਰ ਸਾਡੇ ਜੀਵਨ ਵਿੱਚ ਸੁੱਖ ਅਤੇ ਖੁਸ਼ਹਾਲੀ ਦੀ ਭਾਵਨਾ ਨੂੰ ਵਧਾਵੇ।ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਪਰਿਵਾਰ ਅਤੇ ਦੋਸਤਾਂ ਨਾਲ ਤੁਹਾਡੀ ਦੀਵਾਲੀ ਸ਼ਾਨਦਾਰ ਰਹੇਗੀ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਲਗਾਤਾਰ ਦੇਸ਼ ਦੀ ਸੁਰੱਖਿਆ 'ਚ ਤਾਇਨਾਤ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਂਦੇ ਆ ਰਹੇ ਹਨ। 2014 ਵਿੱਚ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਹ ਹਰ ਸਾਲ ਸਰਹੱਦ ਦੀ ਰਾਖੀ ਕਰ ਰਹੇ ਜਵਾਨਾਂ ਨਾਲ ਦੀਵਾਲੀ ਮਨਾਉਂਦੇ ਹਨ। ਇਸ ਵਾਰ ਉਨ੍ਹਾਂ ਦੀ ਦੀਵਾਲੀ ਕਾਰਗਿਲ 'ਚ ਹੋਵੇਗੀ।