CM ਭਗਵੰਤ ਮਾਨ ਸਮੇਤ ਪੰਜਾਬ ਦੇ ਕਈ ਆਗੂ ਸ਼ਾਮਲ
ਚੰਡੀਗੜ੍ਹ,24 ਅਕਤੂਬਰ,ਦੇਸ਼ ਕਲਿਕ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਟਾਰ ਪ੍ਰਚਾਰਕ ਵਜੋਂ ਪਾਰਟੀ ਦੀ ਮੁਹਿੰਮ ਦੀ ਅਗਵਾਈ ਕਰਨਗੇ। ਐਤਵਾਰ ਨੂੰ ਪਾਰਟੀ ਨੇ ਆਪਣੇ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿੱਚ ਪਹਿਲਾ ਨਾਂ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਅਤੇ ਦੂਜਾ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ। ਇਨ੍ਹਾਂ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਸੰਜੇ ਸਿੰਘ, ਸੰਦੀਪ ਪਾਠਕ, ਰਾਘਵ ਚੱਢਾ ਸਮੇਤ ਪਾਰਟੀ ਦੇ ਚੋਟੀ ਦੇ ਆਗੂ ਸ਼ਾਮਲ ਹਨ।ਦਿੱਲੀ ਦੇ ਕੈਬਨਿਟ ਮੰਤਰੀ ਸਤਿੰਦਰ ਜੈਨ ਤੋਂ ਇਲਾਵਾ ਹਿਮਾਚਲ ਦੇ ਪਾਰਟੀ ਇੰਚਾਰਜ ਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਦੇ ਨਾਲ ਹੀ ਪੰਜਾਬ ਦੇ ਕਈ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜ਼ਿੰਪਾ ਵੀ ਹਿਮਾਚਲ ਜਾ ਕੇ ਪਾਰਟੀ ਦਾ ਪ੍ਰਚਾਰ ਕਰਨਗੇ।(advt53)(advt54)(advt55)