ਨਵੀਂ ਦਿੱਲੀ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅੱਜ ਅਧਿਕਾਰਤ ਤੌਰ 'ਤੇ ਕਾਂਗਰਸ ਦੇ ਕੌਮੀ ਪ੍ਰਧਾਨ ਬਣ ਗਏ ਹਨ। ਇਸ ਮੌਕੇ ਸੋਨੀਆ ਗਾਂਧੀ ਨੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣਾ ਨਵਾਂ ਪ੍ਰਧਾਨ ਲੋਕਤੰਤਰੀ ਢੰਗ ਨਾਲ ਚੁਣਿਆ ਹੈ। ਮੈਨੂੰ ਯਕੀਨ ਹੈ ਕਿ ਇਸ ਤਰ੍ਹਾਂ ਕਾਂਗਰਸ ਦੇ ਸਾਰੇ ਆਗੂ ਅਜਿਹੀ ਤਾਕਤ ਬਣ ਜਾਣਗੇ ਜੋ ਦੇਸ਼ ਦੀਆਂ ਸਮੱਸਿਆਵਾਂ ਦਾ ਸਫ਼ਲਤਾਪੂਰਵਕ ਸਾਹਮਣਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੱਡੀਆਂ ਮੁਸੀਬਤਾਂ ਝੱਲੀਆਂ ਹਨ, ਪਰ ਕਾਂਗਰਸ ਨੇ ਕਦੇ ਹਾਰ ਨਹੀਂ ਮੰਨੀ।ਸੋਨੀਆ ਗਾਂਧੀ ਨੇ ਕਿਹਾ ਕਿ ਅੱਜ ਮੇਰੇ ਸਿਰ ਤੋਂ ਭਾਰ ਉਤਰ ਗਿਆ ਹੈ। ਏਆਈਸੀਸੀ ਹੈੱਡਕੁਆਰਟਰ ਦਿੱਲੀ ਵਿਖੇ ਚੋਣ ਅਧਿਕਾਰੀ ਮਧੂਸੂਦਨ ਮਿਸਤਰੀ ਨੇ ਉਨ੍ਹਾਂ ਨੂੰ ਜਿੱਤ ਦਾ ਸਰਟੀਫਿਕੇਟ ਸੌਂਪਿਆ।ਪ੍ਰਧਾਨ ਬਣਨ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ ਵਿੱਚ ਖੜਗੇ ਨੇ ਕਿਹਾ ਕਿ ਅੱਜ ਮੇਰੇ ਲਈ ਬਹੁਤ ਭਾਵੁਕ ਪਲ ਹੈ। ਅੱਜ ਇੱਕ ਆਮ ਵਰਕਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਦਾ ਪ੍ਰਧਾਨ ਚੁਣ ਕੇ ਇਹ ਸਨਮਾਨ ਦੇਣ ਲਈ ਮੈਂ ਤੁਹਾਡਾ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਅਸੀਂ ਮਿਲ ਕੇ ਹਰ ਚੁਣੌਤੀ ਦਾ ਮੁਕਾਬਲਾ ਕਰਾਂਗੇ ਅਤੇ ਹਰ ਝੂਠ ਦਾ ਪਰਦਾਫਾਸ਼ ਕਰਾਂਗੇ। ਇਸ ਲਈ ਕੁਦਰਤੀ ਤੌਰ 'ਤੇ ਰਾਹਤ ਦਾ ਅਹਿਸਾਸ ਹੋ ਰਿਹਾ ਹੈ। ਮੈਂ ਅੱਜ ਸਿਰਫ ਇਹ ਕਹਿਣਾ ਚਾਹੁੰਦੀ ਹਾਂ ਕਿ ਸਹਿਯੋਗ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ।ਮਲਿਕਾਰਜੁਨ ਖੜਗੇ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਭ ਤੋਂ ਪੁਰਾਣੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਖੜਗੇ ਲਈ ਪਹਿਲੀ ਚੁਣੌਤੀ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਹਨ। ਅਜਿਹੇ 'ਚ ਆਮ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨਾ ਉਨ੍ਹਾਂ ਲਈ ਵੱਡੀ ਚੁਣੌਤੀ ਹੋਵੇਗੀ।