ਵਾਸਿੰਗਟਨ, 28 ਅਕਤੂਬਰ, ਦੇਸ਼ ਕਲਿਕ ਬਿਊਰੋ:
ਅਮਰੀਕਾ ਦੇ ਪੱਛਮੀ ਮੈਸੇਚਿਉਸੇਟਸ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ।ਇਸ ਸੜਕ ਹਾਦਸੇ ਵਿੱਚ ਭਾਰਤ ਦੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਇਕ ਹੋਰ ਕਾਰ ਵਿਦਿਆਰਥੀਆਂ ਦੀ ਕਾਰ ਨਾਲ ਟਕਰਾ ਗਈ, ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਪ੍ਰੇਮ ਕੁਮਾਰ ਰੈੱਡੀ ਗੋਡਾ (27), ਪਵਨੀ ਗੁਲਾਪੱਲੀ (22) ਅਤੇ ਸਾਈ ਨਰਸਿਮਹਾ ਪਟਮਸੇਟੀ (22) ਵਜੋਂ ਹੋਈ ਹੈ। ਮੈਸੇਚਿਉਸੇਟਸ ਰਾਜ ਅਤੇ ਸਥਾਨਕ ਪੁਲਿਸ ਦੋ ਵਾਹਨਾਂ ਵਿਚਕਾਰ ਹੋਈ ਟੱਕਰ ਦੀ ਜਾਂਚ ਕਰ ਰਹੀ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਹਾਦਸੇ 'ਚ ਜ਼ਖਮੀ ਹੋਏ ਪੰਜ ਹੋਰ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।