ਕਿਹਾ ਕਿ 130 ਕਰੋੜ ਦੇਸ਼ਵਾਸੀਆਂ ਦੀ ਵੀ ਇਹੀ ਇੱਛਾ
ਨਵੀਂ ਦਿੱਲੀ, 28 ਅਕਤੂਬਰ, ਦੇਸ਼ ਕਲਿਕ ਬਿਊਰੋ:
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਟਵੀਟ ਕੀਤਾ ਹੈ।ਪੱਤਰ ‘ਚ ਮੰਗ ਕੀਤੀ ਗਈ ਹੈ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਨਾਲ-ਨਾਲ ਦੇਵੀ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀ ਤਸਵੀਰ ਭਾਰਤੀ ਕਰੰਸੀ 'ਤੇ ਲਗਾਈ ਜਾਵੇ। ਪੱਤਰ ਵਿੱਚ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੇ 130 ਕਰੋੜ ਲੋਕ ਵੀ ਇਹੋ ਚਾਹੁੰਦੇ ਹਨ ਕਿ ਭਾਰਤੀ ਕਰੰਸੀ ‘ਤੇ ਇੱਕ ਪਾਸੇ ਗਾਂਧੀ ਜੀ ਅਤੇ ਦੂਜੇ ਪਾਸੇ ਭਗਵਾਨ ਸ਼੍ਰੀ ਗਣੇਸ਼ ਅਤੇ ਲਕਸ਼ਮੀ ਜੀ ਦੀ ਤਸਵੀਰ ਹੋਵੇ। ਦੂਜੇ ਪਾਸੇ ਕੇਜਰੀਵਾਲ ਦੀ ਇਸ ਮੰਗ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਭਾਜਪਾ ਲਗਾਤਾਰ ਕੇਜਰੀਵਾਲ 'ਤੇ ਸ਼ਬਦੀ ਹਮਲੇ ਕਰ ਰਹੀ ਹੈ। ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਭੇਜੇ ਗਏ ਪੱਤਰ ਨੂੰ ਟਵੀਟ ਕਰਦੇ ਹੋਏ ਕੇਜਰੀਵਾਲ ਨੇ ਲਿਖਿਆ ਹੈ ਕਿ ਮੈਂ 130 ਕਰੋੜ ਭਾਰਤੀਆਂ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਮਹਾਤਮਾ ਗਾਂਧੀ ਜੀ ਦੇ ਨਾਲ-ਨਾਲ ਲਕਸ਼ਮੀ ਮਾਤਾ-ਗਣੇਸ਼ ਜੀ ਦੀ ਤਸਵੀਰ ਕਰੰਸੀ 'ਤੇ ਲਗਾਈ ਜਾਵੇ।ਪੱਤਰ 'ਚ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਦੇਸ਼ ਦੀ ਅਰਥਵਿਵਸਥਾ ਬਹੁਤ ਮਾੜੇ ਦੌਰ 'ਚੋਂ ਗੁਜ਼ਰ ਰਹੀ ਹੈ।(MOREPIC1)
ਆਜ਼ਾਦੀ ਦੇ 75 ਸਾਲ ਬਾਅਦ ਵੀ ਭਾਰਤ ਨੂੰ ਵਿਕਾਸਸ਼ੀਲ ਅਤੇ ਗਰੀਬ ਦੇਸ਼ਾਂ ਵਿੱਚ ਗਿਣਿਆ ਜਾਂਦਾ ਹੈ। ਅੱਜ ਸਾਡੇ ਦੇਸ਼ ਵਿੱਚ ਲੋਕ ਇੰਨੇ ਗਰੀਬ ਕਿਉਂ ਹਨ। ਅੱਗੇ ਲਿਖਿਆ ਹੈ ਕਿ ਇੱਕ ਪਾਸੇ ਸਾਨੂੰ ਸਾਰੇ ਦੇਸ਼ਵਾਸੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਲੋੜ ਹੈ ਅਤੇ ਦੂਜੇ ਪਾਸੇ ਸਾਨੂੰ ਪ੍ਰਮਾਤਮਾ ਦੇ ਆਸ਼ੀਰਵਾਦ ਦੀ ਵੀ ਲੋੜ ਹੈ ਤਾਂ ਜੋ ਸਾਡੀਆਂ ਕੋਸ਼ਿਸ਼ਾਂ ਸਫਲ ਹੋਣ।