ਨਵੀਂ ਦਿੱਲੀ,29 ਅਕਤੂਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਏਅਰਪੋਰਟ 'ਤੇ ਸ਼ੁੱਕਰਵਾਰ ਰਾਤ ਨੂੰ ਵੱਡਾ ਹਾਦਸਾ ਟਲ ਗਿਆ। ਦਰਅਸਲ, ਇੰਡੀਗੋ ਦੀ ਉਡਾਣ 6E-2131 (ਦਿੱਲੀ ਤੋਂ ਬੈਂਗਲੁਰੂ) ਜਹਾਜ਼ 'ਚ ਚੰਗਿਆੜੀਆਂ ਨਿਕਲਦੀਆਂ ਦੇਖੀਆਂ ਗਈਆਂ। ਇਸ ਤੋਂ ਬਾਅਦ ਉਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਜਹਾਜ਼ 'ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।ਯਾਤਰੀਆਂ ਲਈ ਦੂਜੇ ਜਹਾਜ਼ ਵਿਚ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਡੀਜੀਸੀਏ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।ਦੱਸਿਆ ਜਾ ਰਿਹਾ ਹੈ ਕਿ ਜਦੋਂ ਜਹਾਜ਼ ਉਡਾਣ ਭਰ ਰਿਹਾ ਸੀ ਤਾਂ ਇਸ ਦੌਰਾਨ ਜਹਾਜ਼ ਦੇ ਇੰਜਣ 'ਚੋਂ ਚੰਗਿਆੜੀਆਂ ਨਿਕਲਦੀਆਂ ਦਿਖਾਈ ਦਿੱਤੀਆਂ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾ ਕੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ। ਦੂਜੇ ਪਾਸੇ ਇਸ ਸਾਰੀ ਘਟਨਾ ਕਾਰਨ ਜਹਾਜ਼ ਦੇ ਯਾਤਰੀਆਂ ਵਿੱਚ ਡਰ ਦਾ ਮਾਹੌਲ ਸੀ। ਇਸ ਦੇ ਨਾਲ ਹੀ ਹਰ ਕੋਈ ਸਫ਼ਰ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਚਿੰਤਤ ਸੀ।ਇੰਡੀਗੋ ਨੇ ਕਿਹਾ ਕਿ ਜਹਾਜ਼ 'ਚ ਟੇਕ-ਆਫ ਦੌਰਾਨ ਇਹ ਸਮੱਸਿਆ ਆਈ। ਇਸ ਤਕਨੀਕੀ ਖਰਾਬੀ ਦਾ ਪਤਾ ਲੱਗਣ 'ਤੇ ਜਹਾਜ਼ ਨੂੰ ਤੁਰੰਤ ਲੈਂਡ ਕਰਾ ਦਿੱਤਾ ਗਿਆ। ਪਾਇਲਟ ਨੇ ਸਮਝਦਾਰੀ ਦਿਖਾਉਂਦੇ ਹੋਏ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ।