ਮੁੰਬਈ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸਦੇ ਪਤੀ ਹਰਸ਼ ਲਿੰਬਾਚੀਆ ਦੀਆਂ ਡਰੱਗ ਮਾਮਲੇ ਵਿੱਚ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਵੱਲੋਂ ਭਾਰਤੀ ਸਿੰਘ ਤੇ ਹਰਸ਼ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਐਨਸੀਬੀ ਵੱਲੋਂ ਉਨ੍ਹਾਂ ਖਿਲਾਫ ਤਿਆਰ ਕੀਤੀ ਗਈ ਕਰੀਬ 200 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ 2020 ਵਿੱਚ ਦੋਵਾਂ ਜਾਣਿਆਂ ਨੂੰ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਐਨਸੀਬੀ ਨੇ ਉਨ੍ਹਾਂ ਦੇ ਕਥਿਤ ਤੌਰ ਉਤੇ ਉਨ੍ਹਾਂ ਕੋਲੋਂ ਗਾਂਜ਼ਾ ਜ਼ਬਤ ਕਰਕੇ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਹ ਕਈ ਦਿਨ ਜੇਲ੍ਹ ਵਿੱਚ ਰਹੇ। 23 ਨਵੰਬਰ 2020 ਨੂੰ ਦੋਵੇਂ ਜਾਣੇ ਜ਼ਮਾਨਤ ਉਤੇ ਬਾਹਰ ਆਏ ਸਨ।