ਨਵੀਂ ਦਿੱਲੀ, 31 ਅਕਤੂਬਰ, ਏਜੰਸੀ :
ਬੀਤੇ ਕੱਲ੍ਹ ਗੁਜਰਾਤ ਵਿੱਚ ਮੋਰਬੀ ਪੁੱਲ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ 135 ਉਤੇ ਪਹੁੰਚ ਗਈ ਹੈ, ਜਦੋਂ ਕਿ ਇਸ ਹਾਦਸੇ ਵਿੱਚ ਵੱਡੀ ਗਿਣਤੀ ਲੋਕ ਜ਼ਖਮੀ ਹੋ ਗਏ ਹਨ। ਖਬਰਾਂ ਮੁਤਾਬਕ ਇਸ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਜ਼ਿਆਦਾ ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ 40 ਤੋਂ ਵੱਧ ਬੱਚਿਆਂ ਦੀ ਮੌਤ ਹੋ ਗਈ। ਬਚਾਓ ਕਾਰਜ ਦੇ ਲਈ ਐਨਡੀਆਰਐਫ ਦੀਆਂ ਟੀਮਾਂ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ ਨੇਵੀ ਅਤੇ ਏਅਰਫੋਰਸ ਦੀਆਂ ਟੀਮਾਂ ਨੂੰ ਵੀ ਮੋਰਬੀ ਲਈ ਰਵਾਨਾ ਕੀਤਾ ਗਿਆ ਹੈ। ਦੂਜੇ ਪਾਸੇ ਸਰਕਾਰ ਵੱਲੋਂ ਇਸ ਹਾਦਸੇ ਦੀ ਜਾਂਚ ਲਈ ਆਈਏਐਸ ਰਾਜ ਕੁਮਾਰ ਬੇਨੀਵਾਲ ਦੀ ਪ੍ਰਧਾਨਗੀ ਵਿੱਚ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।