ਗਾਂਧੀਨਗਰ, 31 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੱਜ ਸੋਮਵਾਰ ਸਵੇਰੇ ਗੁਜਰਾਤ ਦੇ ਮੋਰਬੀ ਪੁਲ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 190 ਤੱਕ ਪਹੁੰਚ ਗਈ ਹੈ। ਮਰਨ ਵਾਲਿਆਂ ਵਿੱਚ 25 ਬੱਚੇ ਵੀ ਸ਼ਾਮਲ ਹਨ। ਮਰਨ ਵਾਲਿਆਂ ਵਿਚ ਔਰਤਾਂ ਅਤੇ ਬਜ਼ੁਰਗ ਵੀ ਜ਼ਿਆਦਾ ਹਨ। 170 ਲੋਕਾਂ ਨੂੰ ਬਚਾਇਆ ਗਿਆ ਹੈ। ਇਹ ਹਾਦਸਾ ਐਤਵਾਰ ਸ਼ਾਮ 6.30 ਵਜੇ ਓਦੋਂ ਵਾਪਰਿਆ ਜਦੋਂ 765 ਫੁੱਟ ਲੰਬਾ ਅਤੇ ਸਿਰਫ਼ 4.5 ਫੁੱਟ ਚੌੜਾ ਕੇਬਲ ਸਸਪੈਂਸ਼ਨ ਪੁਲ ਢਹਿ ਗਿਆ। 143 ਸਾਲ ਪੁਰਾਣਾ ਪੁਲ ਬ੍ਰਿਟਿਸ਼ ਸ਼ਾਸਨ ਦੌਰਾਨ ਬਣਾਇਆ ਗਿਆ ਸੀ।ਇਹ ਪੁਲ ਪਿਛਲੇ 6 ਮਹੀਨਿਆਂ ਤੋਂ ਬੰਦ ਸੀ। ਕੁਝ ਦਿਨ ਪਹਿਲਾਂ ਇਸ ਦੀ ਮੁਰੰਮਤ ਕੀਤੀ ਗਈ ਸੀ। ਇਸ ਪੁਲ ਨੂੰ ਹਾਦਸੇ ਤੋਂ 5 ਦਿਨ ਪਹਿਲਾਂ 25 ਅਕਤੂਬਰ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਸੀ। ਐਤਵਾਰ ਨੂੰ ਇੱਥੇ ਭੀੜ ਸਮਰੱਥਾ ਤੋਂ ਵੱਧ ਹੋ ਗਈ। ਦੁਰਘਟਨਾ ਦਾ ਵੀ ਇਹੀ ਕਾਰਨ ਦੱਸਿਆ ਜਾ ਰਿਹਾ ਹੈ।ਇਸੇ ਦੌਰਾਨ ਕੇਵੜੀਆ 'ਚ ਪੀਐਮ ਮੋਦੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੈਂ ਸੰਵੇਦਨਾ ਪ੍ਰਗਟ ਕਰਦਾ ਹਾਂ। NDRF, ਫੌਜ ਅਤੇ ਹਵਾਈ ਸੈਨਾ ਦੀਆਂ ਟੀਮਾਂ ਬਚਾਅ ਕਾਰਜ 'ਚ ਲੱਗੀਆਂ ਹੋਈਆਂ ਹਨ। ਲੋਕਾਂ ਦੀਆਂ ਮੁਸ਼ਕਲਾਂ ਘੱਟ ਹੋਣ, ਇਹੀ ਕੋਸ਼ਿਸ਼ ਹੈ।