ਬਾਹਰੋਂ ਨਵੀਂ ਭਰਤੀ ਤੋਂ ਪਹਿਲਾਂ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਮੁਲਾਜਮਾਂ ਨੂੰ ਕੀਤਾ ਜਾਵੇ ਰੈਗੂਲਰ:-ਜਗਸੀਰ ਸਿੰਘ ਭੰਗੂ
ਲਹਿਰਾ ਮੁਹੱਬਤ: 31 ਅਕਤੂਬਰ, ਦੇਸ਼ ਕਲਿੱਕ ਬਿਓਰੋ
ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵੱਲੋੰ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਮੀਟਿੰਗ ਕਰਨ ਉਪਰੰਤ ਪ੍ਰਧਾਨ ਜਗਰੂਪ ਸਿੰਘ ਅਤੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਅੱਜ ਜਦੋਂ ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਵੱਲੋਂ 2000 ਸਹਾਇਕ ਲਾਇਨਮੈਨਾਂ ਦੀ ਬਾਹਰੋਂ ਸਿੱਧੀ ਨਵੀਂ ਭਰਤੀ ਕੀਤੀ ਜਾ ਰਹੀ ਹੈ,ਠੀਕ ਉਸ ਸਮੇਂ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ ਸਮੇਤ ਸਮੁੱਚੇ ਪਾਵਰਕਾਮ ਵਿੱਚ ਖਾਲੀ ਪਈਆਂ ਸਮੁੱਚੀਆਂ ਰੈਗੂਲਰ ਆਸਾਮੀਆਂ ਦੇ ਵਿਰੁੱਧ ਪਿਛਲੇ ਅੰਬੇ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਜ਼ਾਰਾਂ ਅਨ-ਸਕਿਲਡ,ਸੈਮੀ ਸਕਿਲਡ,ਸਕਿਲਡ,ਹਾਇਲੀ ਸਕਿਲਡ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਅੱਖੋਂ-ਪਰੋਖੇ ਕਰਕੇ ਬਾਹਰੋਂ ਨਵੀਂ ਸਿੱਧੀ ਭਰਤੀ ਕੀਤੀ ਜਾ ਰਹੀ ਹੈ,ਇਹਨਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰ ਕਾਰਪੋਰੇਸ਼ਨ ਦੀ ਮੰਗ ਮੁਤਾਬਿਕ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਰਾਹੀਂ ਬਕਾਇਦਾ ਖਾਲੀ ਪਈਆਂ ਅਸਾਮੀਆਂ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਪਾਵਰਕਾਮ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ਹਦਾਇਤਾਂ ਮੁਤਾਬਿਕ ਸਮੁੱਚੇ ਠੇਕਾ ਮੁਲਾਜ਼ਮਾਂ ਦਾ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਵੀ ਹੋਈ ਹੈ ਤਾਂ ਫਿਰ ਇਸ ਹਾਲਤ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਇਸ ਲਈ ਇਸ ਬੇਇਨਸਾਫੀ ਵਿਰੁੱਧ ਸੰਘਰਸ਼ ਕਰਨਾ ਠੇਕਾ ਮੁਲਾਜ਼ਮਾਂ ਦਾ ਕੋਈ ਸ਼ੌਕ ਨਹੀਂ ਸਗੋ ਮਜ਼ਬੂਰੀ ਹੈ,ਇਸ ਸਮੇਂ ਹਾਜ਼ਿਰ ਆਗੂਆਂ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਪੰਜਾਬ ਸਰਕਾਰ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ ਹੋ ਰਹੀ ਇਸ ਬੇਇਨਸਾਫੀ ਅਤੇ ਧੱਕੇ ਨੂੰ ਮੂਕ ਦਰਸ਼ਕ ਬਣਕੇ ਵੇਖਣ ਦੀ ਥਾਂ ਆਪਣਾ ਦਖਲ ਦੇਕੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਇਨਸਾਫ ਦਿਵਾਉਣ ਦੀ ਆਪਣੀ ਜੁੰਮੇਵਾਰੀ ਨਿਭਾਵੇ,ਜੇਕਰ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਇਸ ਵਿਤਕਰੇ ਭਰਪੂਰ ਨਵੀਂ ਭਰਤੀ ਨੂੰ ਰੱਦ ਕਰਕੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਮਜਬੂਰੀ ਹੋਵੇਗੀ,ਜਿਸ ਦੀ ਸਾਰੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਜਿੰਮੇਵਾਰ ਹੋਵੇਗੀ!