ਬਾਹਰੋਂ ਸਿੱਧੀ ਭਰਤੀ ਕਰਕੇ ਆਊਟਸੋਰਸ਼ਡ ਮੁਲਾਜ਼ਮਾਂ ਨਾਲ਼ ਕੀਤਾ ਜਾ ਰਿਹਾ ਹੈ ਨੰਗਾ-ਚਿੱਟਾ ਧੋਖਾ:-ਆਗੂ
ਲਹਿਰਾ ਮੁਹੱਬਤ: 01 ਨਵੰਬਰ 2022, ਦੇਸ਼ ਕਲਿੱਕ ਬਿਓਰੋ
ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਪੀ.ਐੱਸ.ਪੀ.ਸੀ.ਐੱਲ.ਮੈਨੇਜਮੈਂਟ ਵੱਲੋੰ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਪਾਵਰਕਾਮ ਵਿੱਚ ਦੋ ਹਜ਼ਾਰ ਸਹਾਇਕ ਲਾਈਨਮੈਨਾਂ ਦੀ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦੇ ਵਿਰੋਧ ਵਜੋਂ ਥਰਮਲ ਪਲਾਂਟ ਦੇ ਮੁੱਖ ਗੇਟ ਨੂੰ ਜਾਮ ਕਰਕੇ ਕੀਤਾ ਗਿਆ ਰੋਸ਼ ਪ੍ਰਦਰਸ਼ਨ,ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਅਤੇ ਬਾਦਲ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਨੂੰ ਪੱਕਾ ਕਰਨ ਦੇ ਵਾਅਦੇ ਨਾਲ਼ ਸੱਤਾ ਦੀ ਕੁਰਸੀ ਤੇ ਬਿਰਾਜਮਾਨ ਹੋਈ ਆਪ ਸਰਕਾਰ ਅੱਜ ਪੀ.ਐੱਸ.ਪੀ.ਸੀ.ਐੱਲ.ਵਿੱਚ 2000 ਸਹਾਇਕ ਲਾਇਨਮੈਨਾਂ ਦੀ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਜਦੋਂ ਕਿ ਇਸ ਸਮੇਂ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ ਸਮੇਤ ਸਮੁੱਚੇ ਪਾਵਰਕਾਮ ਵਿੱਚ ਖਾਲੀ ਪਈਆਂ ਸਮੂਹ ਰੈਗੂਲਰ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਹਜ਼ਾਰਾਂ ਅਨ-ਸਕਿਲਡ,ਸੈਮੀ ਸਕਿਲਡ,ਸਕਿਲਡ,ਹਾਇਲੀ ਸਕਿਲਡ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ,ਜਦੋਂ ਕਿ ਇਹਨਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪੀ.ਐੱਸ.ਪੀ.ਸੀ.ਐੱਲ.ਦੀ ਮੰਗ ਮੁਤਾਬਿਕ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਰਾਹੀਂ ਬਕਾਇਦਾ ਖਾਲੀ ਪਈਆਂ ਅਸਾਮੀਆਂ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਪਾਵਰਕਾਮ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕਾਮ ਮੈਨੇਜਮੈਂਟ ਦੀਆਂ ਹਦਾਇਤਾਂ ਮੁਤਾਬਿਕ ਸਮੁੱਚੇ ਠੇਕਾ ਮੁਲਾਜ਼ਮਾਂ ਦਾ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਵੀ ਹੋਈ ਹੈ ਤਾਂ ਫਿਰ ਇਸ ਹਾਲਤ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਪਾਵਰਕਾਮ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ ਧ੍ਰੋਹ ਕਮਾ ਰਹੀ ਹੈ,ਇਸ ਸਮੇਂ ਹਾਜ਼ਿਰ ਲਛਮਣ ਸਿੰਘ,ਸਤਨਾਮ ਸਿੰਘ,ਗੁਰਸ਼ਰਨ ਸਿੰਘ, ਕ੍ਰਿਸ਼ਨ ਕੁਮਾਰ,ਜਗਤਾਰ ਸਿੰਘ,ਹਰਦੀਪ ਸਿੰਘ,ਖੋਮਪਾਲ ਸਿੰਘ,ਰਮਜ਼ਾਨ ਖਾਨ,ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ ਅਤੇ ਪ੍ਰਧਾਨ ਜਸਵੀਰ ਸਿੰਘ ਠੇਕਾ ਮੁਲਾਜ਼ਮ ਯੂਨੀਅਨ ਵੇਰਕਾ ਮਿਲਕ ਪਲਾਂਟ ਬਠਿੰਡਾ ਆਦਿ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜੇਕਰ ਇਸ ਵਿਤਕਰੇ ਭਰਪੂਰ ਨਵੀਂ ਬਾਹਰੋਂ ਸਿੱਧੀ ਭਰਤੀ ਨੂੰ ਰੱਦ ਕਰਕੇ ਪਾਵਰਕਾਮ ਦੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਰੈਗੂਲਰ ਨਾ ਕੀਤਾ ਤਾਂ ਠੇਕਾ ਮੁਲਾਜ਼ਮਾਂ ਵੱਲੋੰ ਸੰਘਰਸ਼ ਨੂੰ ਹੋਰ ਤਿੱਖਾ ਅਤੇ ਤੇਜ਼ ਕੀਤਾ ਜਾਵੇਗਾ,ਜਿਸ ਦੀ ਸਾਰੀ ਜੁੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਹੋਵੇਗੀ! (ਧਰਨਾ ਜਾਰੀ ਹੈ)