ਨਵੀਂ ਦਿੱਲੀ, 3 ਨਵੰਬਰ, ਦੇਸ਼ ਕਲਿਕ ਬਿਊਰੋ:
ਗੁਜਰਾਤ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨ ਵੱਲੋਂ ਅੱਜ ਚੋਣਾਂ ਦਾ ਐਲਾਨ ਕੀਤਾ ਗਿਆ। ਗੁਜਰਾਤ ਵਿੱਚ 1 ਦਸੰਬਰ ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਗੁਜਰਾਤ ਦੀਆਂ 182 ਵਿਧਾਨ ਸਭਾ ਸੀਟਾਂ ਉਤੇ ਵੋਟਾਂ ਪੈਣਗੀਆਂ। ਜ਼ਿਕਰਯੋਗ ਹੈ ਕਿ 2017 ਵਿੱਚ ਭਾਜਪਾ 99, ਕਾਂਗਰਸ 77 ਅਤੇ ਹੋਰ 6 ਵਿਧਾਨਾ ਸਭਾ ਸੀਟਾਂ ਜਿੱਤੀਆਂ ਸਨ।