ਮੋਹਾਲੀ: 3 ਨਵੰਬਰ, ਜਸਵੀਰ ਸਿੰਘ ਗੋਸਲ
ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਕਲਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਿਸ ਅਧੀਨ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ ।ਲੈਕਚਰਾਰ ਅਨੀਤਾ ਕੋਹਲੀ ਮਨਦੀਪ ਕੌਰ ਅਤੇ ਡਾ ਸੁਨੀਤਾ ਸ਼ਰਮਾ ਨੇ ਜੱਜ ਦੀ ਭੂਮਿਕਾ ਨਿਭਾਈ।ਜੇਤੂ ਵਿਦਿਆਰਥੀਆਂ ਨੂੰ ਖੇਤੀਬਾੜੀ ਵਿਭਾਗ ਵੱਲੋ ਸ਼ੀਲਡਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੇ ਸਮਾਪਨ ਤੋ ਬਾਅਦ ਲੱਡੂ ਵੰਡੇ ਗਏ । ਇਸ ਮੌਕੇ ਸਕੂਲ ਇੰਚਾਰਜ ਅਮਨ ਸ਼ਰਮਾ ਸਟੇਟ ਅਵਾਰਡੀ, ਏ.ਡੀ.ਓ ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਦਿਲਬਾਗ ਸਿੰਘ ਆਦਿ ਨੇ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸਾਂਭ ਸੰਭਾਲ ਬਾਰੇ ਜਾਗਰੂਕ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਸੰਬੰਧੀ ਆਪਣੇ ਪਰਿਵਾਰ ਅਤੇ ਹੋਰਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।ਇਸ ਮੌਕੇ ਹਰਪਾਲ ਸਿੰਘ, ਨੀਤੂ ਜੋਸ਼ੀ, ਬਲਬੀਰ ਕੌਰ, ਮਮਤਾ ਸ਼ਰਮਾ, ਨਿਰਮਲਜੀਤ ਕੌਰ, ਗੀਤੂ, ਨਵਜੀਤ ਕੌਰ, ਗੋਪੀ ਚੰਦ, ਨਵੀਨ ਗੌਰਵ ਗੰਭੀਰ, ਸੁਖਜੀਤ ਸਿੰਘ, ਅਮਨਪ੍ਰੀਤ ਸਿੰਘ ਆਦਿ ਹਾਜਰ ਸਨ ।