ਨਵੀਂ ਦਿੱਲੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ: -
ਦਿੱਲੀ ਵਿੱਚ ਪ੍ਰਦੂਸ਼ਣ ਦੇ ਚਲਦਿਆ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ, ਸਰਕਾਰੀ ਮੁਲਾਜ਼ਮ 50 ਫੀਸਦੀ ਘਰੋਂ ਕੰਮ ਕਰਨਗੇ।
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦੇ 50 ਫ਼ੀਸਦੀ ਕਰਮਚਾਰੀ ਘਰ ਤੋਂ ਕੰਮ ਕਰਨਗੇ। ਇਸ ਦੀ ਪਾਲਣਾ ਕਰਨ ਲਈ ਨਿੱਜੀ ਦਫ਼ਤਰਾਂ ਨੂੰ ਵੀ ਐਡਵਾਈਜ਼ਰੀ ਵੀ ਜਾਰੀ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਦਿੱਲੀ ਵਿੱਚ ਲਗਾਤਾਰ ਵਾਤਾਵਰਣ ਖਰਾਬ ਹੋ ਰਿਹਾ ਹੈ।