ਮੋਹਾਲੀ: 4 ਨਵੰਬਰ, ਜਸਵੀਰ ਸਿੰਘ ਗੋਸਲ
ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ ਦੀ ਅਹਿਮ ਮੀਟਿੰਗ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੋਹਾਲੀ ਜ਼ਿਲ੍ਹੇ ਦੇ ਪ੍ਰਾਇਮਰੀ ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ ਦੀ ਤਨਖਾਹ ਲਈ ਬਜਟ ਤੁਰੰਤ ਜਾਰੀ ਕੀਤਾ ਜਾਵੇ। ਆਗੂਆਂ ਨੇ ਦੱਸਿਆ ਹੈ ਕਿ ਸਤੰਬਰ ਮਹੀਨੇ ਵੀ ਤਨਖਾਹ ਆਖ਼ਰੀ ਹਫ਼ਤੇ ਮਿਲੀ ਹੈ । ਬਜਟ ਦੀ ਘਾਟ ਕਈ ਵਾਰ ਆ ਚੁੱਕੀ ਹੈ।ਆਗੂਆਂ ਨੇ ਕਿਹਾ ਹੈ ਕਿ ਮੋਹਾਲੀ ਜ਼ਿਲ੍ਹੇ ਦੇ ਪ੍ਰਾਇਮਰੀ ਅਧਿਆਪਕਾਂ ਨੂੰ ਤਨਖਾਹ ਲੇਟ ਹੋਣ ਕਰਕੇ ਕਈ ਪ੍ਰਕਾਰ ਦੀਆਂ ਮੁਸਕਿਲਾ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਜੀ ਟੀ ਯੂ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਬਜਟ ਜਲਦੀ ਜਾਰੀ ਨਾ ਕੀਤਾ ਗਿਆ ਤਾਂ ਜਥੇਬੰਦੀ ਲਗਾਤਾਰ ਆ ਰਹੀ ਇਸ ਸਮੱਸਿਆ ਦਾ ਹੱਲ ਕਰਵਾਉਣ ਲਈ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਜਿਸਦੀ ਜ਼ਿੰਮੇਵਾਰੀ ਬਜਟ ਜਾਰੀ ਨਾ ਕਰਨ ਵਾਲੇ ਸੰਬੰਧਤ ਅਧਿਕਾਰੀਆਂ ਦੀ ਹੋਵੇਗੀਂ ।ਮੀਟਿੰਗ ਵਿੱਚ ਸ਼ਮਸ਼ੇਰ ਸਿੰਘ ਸੀਨੀੰਅਰ ਮੀਤ ਪ੍ਰਧਾਨ , ਰਵਿੰਦਰ ਸਿੰਘ ਪੱਪੀ ਸਿੱਧੂ ਜਨਰਲ ਸਕੱਤਰ , ਸੰਦੀਪ ਸਿੰਘ , ਮਨਪ੍ਰੀਤ ਸਿੰਘ, ਗੁਲਜੀਤ ਸਿੰਘ , ਅਰਵਿੰਦਰ ਸਿੰਘ ਬਲਜੀਤ ਸਿੰਘ , ਗੁਰਪ੍ਰੀਤਪਾਲ ਸਿੰਘ ਹਰਪ੍ਰੀਤ ਸਿੰਘ , ਰਵਿੰਦਰ ਸਿੰਘ ਆਦਿ ਹਾਜ਼ਰ ਸਨ।