ਮੋਰਿੰਡਾ 05 ਨਵੰਬਰ ( ਭਟੋਆ )
ਏਂਜਲਜ਼ ਵਰਲਡ ਸਕੂਲ ਮੋਰਿੰਡਾ ਨੂੰ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਆਫ ਪੰਜਾਬ ( FAP) ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਉਨ੍ਹਾਂ ਦੀ ਵਧੀਆ ਕਾਰਗੁਜਾਰੀ ਅਤੇ ਵਧੀਆ ਇਨਫਰਾਸਟਰਕਚਰ ਲਈ ਸਨਮਾਨਿਤ ਕੀਤਾ ਗਿਆ , ਜਿਸ ਵਿਚ ਏਂਜਲਸ ਵਰਲਡ ਸਕੂਲ, ਮੋਰਿੰਡਾ ਨੇ ਵਧੀਆ ਇਨਫਰਾਸਟਰੱਕਚਰ ਦੇ ਲਈ ਵਿਸ਼ੇਸ਼ ਐਵਾਰਡ ਪ੍ਰਾਪਤ ਕੀਤਾ ਹੈ ।
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸਨਮਾਨ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਖ ਵੱਖ ਵਿਸ਼ਿਆਂ ਸਬੰਧੀ ਆਪਣੀ ਯੋਗਤਾ ਦਿਖਾਉਣ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ। ਏਂਜਲਜ਼ ਵਰਲਡ ਸਕੂਲ , ਮੋਰਿੰਡਾ ਨੂੰ ਰੋਪੜ ਜਿਲ੍ਹੇ ਵਿੱਚੋਂ ਪਹਿਲਾ ਸਰਵ ਸ੍ਰੇਸ਼ਠ ਡਿਜੀਟਲ ਸਕੂਲ ਹੋਣ ਦਾ ਸਨਮਾਨ ਪ੍ਰਾਪਤ ਹੋਇਆ । ਇਸ ਸਮਾਰੋਹ ਦੌਰਾਨ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਆਫ਼ ਐਸੋਸੀਏਸ਼ਨ ਦੇ ਮੁਖੀ ਡਾਕਟਰ ਜਗਜੀਤ ਸਿੰਘ ਧੂਰੀ, ਸ੍ਰੀ ਸਤਨਾਮ ਸਿੰਘ ਸੰਧੂ ਚਾਂਸਲਰ ਆਫ ਚੰਡੀਗੜ੍ਹ ਯੂਨੀਵਰਸਿਟੀ , ਸ੍ਰੀ ਸੋਮ ਪ੍ਰਕਾਸ਼ ਯੂਨੀਅਨ ਮੰਤਰੀ ਆਫ ਸਟੇਟ ਫਾਰ ਕਾਮਰਸ ਐਂਡ ਇੰਡਸਟਰੀ ਵੀ ਹਾਜ਼ਰ ਸਨ।
ਸਕੂਲ ਦੇ ਡਾਇਰੈਕਟਰ ਸ੍ਰੀ ਯੂ. ਐਸ. ਢਿੱਲੋਂ ਨੇ ਕਿਹਾ ਕਿ ਰੋਪੜ ਜ਼ਿਲ੍ਹੇ ਦੇ ਵਧੀਆ ਸਕੂਲਾਂ ਵਿੱਚੋਂ ਵਧੀਆ ਡਿਜੀਟਲ ਸਕੂਲ ਹੋਣ ਦਾ ਸਨਮਾਨ ਪ੍ਰਾਪਤ ਕਰਨ ਲਈ ਸਕੂਲ ਵਾਸਤੇ ਮਾਣ ਦੀ ਗੱਲ ਹੈ । ਸਕੂਲ ਨੂੰ ਇੱਥੋਂ ਤੱਕ ਲਿਆਉਣ ਵਿੱਚ ਸਕੂਲ ਦੇ ਪ੍ਰਿੰਸੀਪਲ , ਮੈਨੇਜਮੇਂਟ ਕਮੇਟੀ , ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਦੀ ਦਿਨ ਰਾਤ ਦੀ ਮਿਹਨਤ ਹੈ , ਜਿਹੜੇ ਤਨ - ਮਨ ਨਾਲ ਆਪਣੀ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਕੂਲ ਪ੍ਰਬੰਧਕ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿਣਗੇ ਅਤੇ ਅਜਿਹੇ ਸਨਮਾਨ ਪ੍ਰਾਪਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦੀਪਿਕਾ ਸ਼ਰਮਾ ਨੇ ਸਮੁੱਚੀ ਮੈਨੇਜਮੈਂਟ ਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਕੂਲ ਦੀ ਸਫਲਤਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਬੱਚਿਆਂ ਦੇ ਅੰਦਰ ਉੱਚ ਨੈਤਿਕ ਕਦਰਾਂ ਕੀਮਤਾਂ ਵਿਕਸਿਤ ਕੀਤੀਆਂ ਜਾ ਸਕਦੀਆਂ ਹਨ। ਸ੍ਰੀਮਤੀ ਦੀਪਿਕਾ ਸ਼ਰਮਾ ਨੇ ਕਿਹਾ ਕਿ ਆਪਣੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਵਧੀਆ ਕਾਰਗੁਜਾਰੀ ਦਿਖਾਉਂਦੇ ਬੱਚਿਆਂ ਦਾ ਭਵਿੱਖ ਨਿਖਾਰਨ ਦੀ ਭਰਪੂਰ ਕੋਸ਼ਿਸ਼ ਕਰਦੇ ਰਹਿਣਗੇ ।