ਨਵੀਂ ਦਿੱਲੀ: 7 ਨਵੰਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਦੀ ਦੁਆਰਕਾ ਕੋਰਟ ਵੱਲੋਂ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਮਮਮਲੇ ‘ਚ ਫਾਂਸੀ ਦੀ ਸਜਾ ਜ਼ਾਫਤਾ ਮੁਜ਼ਰਮਾਂ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਲ 2012 ਵਿੱਚ ਇੱਕ ਲੜਕੀ ਨੂੰ ਕਿਡਨੈਪ ਕਰਕੇ ਤਿੰਨ ਮੁਜਰਮਾਂ ਨੈ ਉਸ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਸੀ। ਹੱਤਿਆ ਤੋਂ ਬਾਅਦ ਲਾਸ਼ ਨੂੰ ਜਲਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਪੁਲਿਸ ਦੇ ਅੜਿੱਕੇ ਆ ਗਏ ਸਨ। ਦਿੱਲੀ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਅੱਜ ਸੁਪਰੀਮ ਕੋਰਟ ਵੱਲੋਂ ਹਾਈਕੋਰਟ ਦੇ ਫੈਸਲੇ ਦੇ ਉਲਟ ਤਿੰਨੋ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ।