Hindi English Tuesday, 29 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਿਵਲ ਸਰਜਨ ਵਲੋਂ ਖਰੜ ਅਤੇ ਬਨੂੜ ਦੇ ਹਸਪਤਾਲਾਂ ਦਾ ਦੌਰਾ, ਦਿੱਤੀਆਂ ਹਦਾਇਤਾਂ

Updated on Tuesday, November 08, 2022 16:14 PM IST

ਸਰਕਾਰੀ ਸਿਹਤ ਸੰਸਥਾਵਾਂ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ : ਡਾ. ਆਦਰਸ਼ਪਾਲ ਕੌਰ

ਮੋਹਾਲੀ,  8 ਨਵੰਬਰ , ਦੇਸ਼ ਕਲਿੱਕ ਬਿਓਰੋ

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਕਮਿਊਨਿਟੀ ਹੈਲਥ ਸੈਂਟਰ ਬਨੂੜ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਰੂਟੀਨ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਐਮਰਜੈਂਸੀ ਵਾਰਡ ਸਮੇਤ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। ਉਨ੍ਹਾਂ ਹਪਸਤਾਲ ਵਿਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ।ਉਨ੍ਹਾਂ ਅਧਿਕਾਰੀਆਂ ਸਮੇਤ ਸਮੁੱਚੇ ਸਟਾਫ਼ ਨੂੰ ਕਿਹਾ ਕਿ ਉਹ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਉਣ ਵਾਲੇ ਸਾਕ-ਸਬੰਧੀਆਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਹਾਰ ਕਰਨ।
        ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਹੂਲਤਾਂ ਦੇਣ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਆਦਰਸ਼ਪਾਲ ਨੇ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਡਿਊਟੀ ਤੋਂ ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੋਵਾਂ ਹਸਪਤਾਲਾਂ ਵਿਚਲੇ ਪ੍ਰਬੰਧ ਸਮੁੱਚੇ ਤੌਰ ’ਤੇ ਤਸੱਲੀਬਖ਼ਸ਼ ਪਾਏ ਗਏ।

ਵੀਡੀਓ

ਹੋਰ
Have something to say? Post your comment
X