ਨਵੀਂ ਦਿੱਲੀ,10 ਨਵੰਬਰ,ਦੇਸ਼ ਕਲਿਕ ਬਿਊਰੋ:
ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਜਾਅਲਸਾਜ਼ੀ ਦਾ ਮਾਮਲਾ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਕੜੀ ਵਿੱਚ ਈਡੀ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਈਡੀ ਦੀ ਟੀਮ ਨੇ ਦੋ ਫਾਰਮਾ ਕੰਪਨੀਆਂ ਦੇ ਮੁਖੀਆਂ ਸ਼ਰਦ ਰੈਡੀ ਅਤੇ ਵਿਨੋਏ ਬਾਬੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਵਾਰ ਫਿਰ ਸ਼ਰਾਬ ਨੀਤੀ ਮਾਮਲੇ ਵਿੱਚ ਤੇਲੰਗਾਨਾ ਕੋਣ ਆ ਗਿਆ ਹੈ।ਇਹ ਗ੍ਰਿਫ਼ਤਾਰੀਆਂ ਇਸ ਮਾਮਲੇ ਵਿੱਚ ਜਾਂਚ ਏਜੰਸੀ ਵੱਲੋਂ ਜਾਰੀ ਛਾਪੇਮਾਰੀ ਦੌਰਾਨ ਹੋਈਆਂ ਹਨ।ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਟਿਕਾਣਿਆਂ 'ਤੇ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਾਲੇ ਇਹ ਮਾਮਲਾ ਵੱਡਾ ਮੁੱਦਾ ਬਣ ਗਿਆ ਸੀ।ਦੱਸਣਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਵੀ ਇੱਕ ਸ਼ਰਾਬ ਬਣਾਉਣ ਵਾਲੀ ਕੰਪਨੀ ਇੰਡੋਸਿਪਰਿਟ ਦੇ ਮੈਨੇਜਿੰਗ ਡਾਇਰੈਕਟਰ ਸਮੀਰ ਮਹਿੰਦਰੂ ਨੂੰ ਵੀ ਈਡੀ ਨੇ ਗ੍ਰਿਫਤਾਰ ਕੀਤਾ ਸੀ।