ਸ਼੍ਰੀਨਗਰ,11 ਨਵੰਬਰ,ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਇਆ। ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਜੈਸ਼ -ਏ-ਮੁਹੰਮਦ ਦੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ। ਇਹ ਮੁਕਾਬਲਾ ਸ਼ੋਪੀਆਂ ਦੇ ਕਾਪਰੇਨ ਇਲਾਕੇ ਵਿੱਚ ਚੱਲ ਰਿਹਾ ਹੈ। ਪੁਲਸ ਅਤੇ ਫੌਜ ਤਲਾਸ਼ੀ ਮੁਹਿੰਮ 'ਚ ਜੁਟੀ ਹੋਈ ਹੈ।ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੁਕਾਬਲੇ ਵਿੱਚ ਮਾਰੇ ਗਏ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਸੰਗਠਨ ਦੇ ਇੱਕ ਮੈਂਬਰ ਦੀ ਪਛਾਣ ਕਾਮਰਾਨ ਭਾਈ ਉਰਫ ਹਨੀਸ ਵਜੋਂ ਹੋਈ ਹੈ ਜੋ ਕੁਲਗਾਮ-ਸ਼ੋਪੀਆਂ ਇਲਾਕੇ ਵਿੱਚ ਸਰਗਰਮ ਸੀ। ਏਡੀਜੀਪੀ ਕਸ਼ਮੀਰ ਨੇ ਇਹ ਜਾਣਕਾਰੀ ਦਿੱਤੀ ਹੈ।ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਸ਼ੋਪੀਆਂ ਦੇ ਕਾਪੇਨ ਇਲਾਕੇ 'ਚ ਅੱਤਵਾਦੀਆਂ ਨਾਲ ਮੁੱਠਭੇੜ ਚੱਲ ਰਹੀ ਹੈ। ਅਜੇ ਵੀ ਕੁਝ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਹੈ, ਜਿਸ ਕਾਰਨ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।