ਬਠਿੰਡਾ: 11 ਨਵੰਬਰ, ਦੇਸ਼ ਕਲਿੱਕ ਬਿਓਰੋ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ, ਅਧੀਨ ਸੇਵਾਵਾਂ ਚੋਣ ਬੋਰਡ ਵਲੋਂ, ਆਊਟਸੋਰਸਡ ਮੁਲਾਜ਼ਮਾਂ ਨੂੰ ਨਜ਼ਰਅੰਦਾਜ਼ ਕਰਕੇ ਜਿਨ੍ਹਾਂ ਰੈਗੂਲਰ ਕਲਰਕ ਸਾਥੀਆਂ ਦੀ ਭਰਤੀ ਕੀਤੀ ਗਈ ਸੀ ,ਪਿਛਲੀ ਰਾਤ ਉਨ੍ਹਾਂ ਦੀ ਵਖ ਵਖ ਥਾਵਾਂ ਤੇ ਤੈਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਤੈਨਾਤੀ ਹੁਕਮਾਂ ਅਨੁਸਾਰ 22ਨਵੇ ਭਰਤੀ ਕੀਤੇ ਗਏ ਮੁਲਾਜ਼ਮਾਂ ਦੀ ਤੈਨਾਤੀ ਡੀ ਸੀ ਦਫਤਰ ਬਰਨਾਲਾ ਦੀ ਕੀਤੀ ਗਈ ਹੈ। ਜਿਸ ਕਾਰਣ ਇਨ੍ਹਾਂ ਮਨਜ਼ੂਰ ਸ਼ੁਦਾ ਅਸਾਮੀਆਂ ਵਿਰੁੱਧ ਪਿਛਲੇ ਲੰਬੇ ਅਰਸੇ ਤੋਂ ਆਊਟਸੋਰਸਡ ਮੁਲਾਜ਼ਮ ਕੰਮ ਕਰਦੇ ਆ ਰਹੇ ਹਨ। ਜਿਸ ਕਾਰਣ ਇਨ੍ਹਾਂ ਅਸਾਮੀਆਂ ਵਿਰੁੱਧ ਪਹਿਲਾਂ ਕੰਮ ਤੇ ਤੈਨਾਤ ਆਊਟਸੋਰਸਡ ਮੁਲਾਜ਼ਮਾਂ ਦਾ ਰੁਜ਼ਗਾਰ ਖ਼ਤਰੇ ਮੂੰਹ ਆ ਗਿਆ ਹੈ।ਯਾਦ ਹੋਵੇਗਾ ਕਿ ਇਹ ਆਊਟਸੋਰਸਡ ਮੁਲਾਜ਼ਮ ਪਿਛਲੇ ਸਮੇਂ ਤੋਂ ਹੀ ਸਰਕਾਰ ਦੀਆਂ ਸਾਜ਼ਿਸ਼ਾਂ ਕਾਰਣ, ਆਪਣੇ ਠੇਕਾ ਰੁਜ਼ਗਾਰ ਦੀ ਰਾਖੀ ਲਈ ਸੰਘਰਸ਼ ਵੀ ਕਰਦੇ ਆ ਰਹੇ ਸਨ।ਪਰ ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ਦੇ ਵਿਰੋਧ ਨੂੰ ਟਿੱਚ ਜਾਣਕੇ ਆਖਰ ਇਹ ਤੈਨਾਤੀਆਂ ਕਰਕੇ ਉਨ੍ਹਾਂ ਦੇ ਠੇਕਾ ਰੁਜ਼ਗਾਰ ਨੂੰ ਖੋਹਣ ਦਾ ਫਰਮਾਨ ਜਾਰੀ ਕਰ ਦਿੱਤਾ ਹੈ।
ਆਗੂਆਂ ਵੱਲੋਂ ਸਰਕਾਰ ਦੀ ਆਊਟਸੋਰਸਡ ਮੁਲਾਜ਼ਮਾਂ ਪ੍ਰਤੀ ਨਫ਼ਰਤੀ ਬਦਲਖੋਰ ਵਿਰਤੀ ਦਾ ਜ਼ਿਕਰ ਕਰਦੇ ਹੋਏ ਦੱਸਿਆ ਗਿਆ ਕਿ ਇਹ ਆਊਟਸੋਰਸਡ ਮੁਲਾਜ਼ਮ ਬਕਾਇਦਾ ਸਰਕਾਰ ਵੱਲੋਂ ਕੀਤੀ ਗਈ ਇਸ਼ਤਿਹਾਰ ਵਾਜੀ ਰਾਹੀਂ, ਯੋਗਤਾ ਦੀਆਂ ਸ਼ਰਤਾਂ ਦੇ ਅਧਾਰ ਤੇ,ਖਾਲੀ ਅਸਾਮੀਆਂ ਵਿਰੁੱਧ, ਬਕਾਇਦਾ ਇੰਟਰਵਿਊ ਲੈਕੇ ਕੀਤੀ ਗਈ ਹੈ। ਇਥੋਂ ਤੱਕ ਕਿ ਇਹਨਾਂ ਮੁਲਾਜ਼ਮਾਂ ਦੀ ਡਾਕਟਰੀ ਫਿਟਨੈਂਸ ਪੜਤਾਲ ਅਤੇ ਕਰੈਕਟਰ ਵੇਰੀਫਿਕੇਸਨ ਵੀ ਹੋ ਚੁੱਕੀ ਹੈ। ਇਸ ਸਭ ਕੁਝ ਦੇ ਬਾਵਜੂਦ ਇਹ ਸਰਕਾਰ ਲੰਬੇ ਅਰਸੇ ਤੋਂ ਕੰਮ ਤੇ ਤੈਨਾਤ ਆਊਟਸੋਰਸਡ ਮੁਲਾਜ਼ਮਾਂ ਦੀ ਛਾਂਟੀ ਲਈ ਬਜਿੱਦ ਹੈ। ਜਿਸ ਕਾਰਣ ਇਸ ਧੱਕੇਸ਼ਾਹੀ ਦਾ ਵਿਰੋਧ ਸਮੂਹ ਆਊਟਸੋਰਸਡ ਮੁਲਾਜ਼ਮਾਂ ਦੀ ਮਜਬੂਰੀ ਅਤੇ ਅਣਸਰਦੀ ਲੋੜ ਹੈ।*ਇਸ ਲਈ ਸਰਕਾਰ ਦੀ ਇਸ ਧੱਕੇਸ਼ਾਹੀ ਵਿਰੁੱਧ ਮਿਤੀ 12-11-2022ਨੂੰ ਪੰਜਾਬ ਸਰਕਾਰ ਵਿਰੁੱਧ ਪੂਰੇ ਪੰਜਾਬ ਵਿੱਚ ਰੈਲੀਆਂ ਅਤੇ ਮੁਜ਼ਾਹਰੇ ਕਰਕੇ ਇਸ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਨੂੰ ਜਿੱਤ ਤੱਕ ਜਾਰੀ ਰੱਖਣ ਦਾ ਅਹਿਦ ਲਿਆ ਜਾਵੇਗਾ ਤੇ ਸਰਕਾਰ ਨੂੰ ਸੁਣਾਈ ਕੀਤੀ ਜਾਵੇਗੀ ਕਿ ਉਹ ਕਿਸੇ ਵੀ ਸੂਰਤ ਵਿੱਚ ਇਨ੍ਹਾਂ ਆਊਟਸੋਰਸਡ ਮੁਲਾਜ਼ਮਾਂ ਦੀ ਛਾਂਟੀ ਨਾ ਕਰੇ।ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ ਆਊਟਸੋਰਸਡ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਸੰਘਰਸ਼ ਸੱਦੇ ਨੂੰ ਧਿਆਨ ਵਿੱਚ ਰੱਖਦੇ ਹੋਏ, ਫੈਸਲਾ ਕੀਤਾ ਗਿਆ ਹੈ ਕਿ,ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ ਆਊਟਸੋਰਸਡ ਮੁਲਾਜ਼ਮ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਮਿਤੀ 12-11-2022-ਨੁੰ ਪੰਜਾਬ ਭਰ ਅੰਦਰ ਜਿਵੇਂ ਵੀ ਸੰਭਵ ਹੋ ਸਕੇ ਸਾਂਝੇ ਤੌਰ ਤੇ ਜਾਂ ਵੱਖਰੇ ਤੋਰ ਤੇ ਸਬ ਡਵੀਜ਼ਨ ਪੱਧਰ ਤੇ ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਦਾ ਵਿਰੋਧ ਕੀਤਾ ਜਾਵੇ ਅਤੇ ਸਰਕਾਰ ਨੂੰ ਕਿਸੇ ਵੀ ਸੂਰਤ ਵਿੱਚ ਆਊਟਸੋਰਸਡ ਮੁਲਾਜ਼ਮਾਂ ਦੀ ਛਾਂਟੀ ਨਾਂ ਕਰਨ, ਇਨ੍ਹਾਂ ਨੂੰ ਖਾਲੀ ਅਸਾਮੀਆਂ ਵਿਰੁੱਧ ਰੈਗੂਲਰ ਕਰਨ ਦੀ ਜੋਰਦਾਰ ਮੰਗ ਕੀਤੀ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਨੂੰ ਜਿੱਤ ਤੱਕ ਜਾਰੀ ਰੱਖਣ ਦਾ ਅਹਿਦ ਕੀਤਾ ਜਾਵੋ।