ਨਵੀਂ ਦਿੱਲੀ: 11 ਨਵੰਬਰ, ਦੇਸ਼ ਕਲਿੱਕ ਬਿਓਰੋ
ਸਾਬਕਾ ਪ੍ਰਧਾਨ ਮੰਤਰੀ ਰਾੀਵ ਗਾਂਧੀ ਹੱਤਿਆ ਕਾਂਡ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵੱਲੋਂ ਨਲਿਨੀ, ਪੀ ਰਵੀਚੰਦਨ ਸਮੇਤ 6 ਦੋਸ਼ੀਆਂ ਨੂੰ ਰਿਹਾਅ ਕਰਨ ਫੈਸਲਾ ਕੀਤਾ ਹੈ। ਇਸ ਮਾਮਲੇ ਵਿੱਚ ਨਲਿਨੀ ਅਤੇ ਰਵੀਚੰਦਰਨ ਦੋਵੇਂ 30 ਸਾਲ ਤੋਂ ਵੀ ਵੱਧ ਸਮੇਂ ਤੋਂ ਜੇਲ੍ਹ ਵਿੱਚ ਸਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਪਹਿਲਾਂ ਇਸੇ ਕਤਲ ਕੇਸ ਵਿੱਚ ਇੱਕ ਹੋਰ ਦੋਸ਼ੀ ਨੂੰ 18 ਮਈ ਨੂੰ ਰਿਹਾਅ ਕੀਤਾ ਗਿਆ ਸੀ। ਇਸੇ ਹੁਕਮ ਦੇ ਆਧਾਰ ‘ਤੇ ਬਾਕੀ ਦੋਸ਼ੀਆਂ ਨੇ ਵੀ ਰਿਹਾਈ ਦੀ ਮੰਗ ਕੀਤੀ ਸੀ ਜਿਸ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ।