Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸੱਭਿਆਚਾਰ/ਖੇਡਾਂ

More News

ਸਰਦ ਰੁੱਤ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਸਰਦੂਲਗੜ੍ਹ ਜੋਨ ਰਿਹਾ ਓਵਰ ਆਲ ਚੈਂਪੀਅਨ

Updated on Saturday, November 12, 2022 17:51 PM IST

*ਜੇਤੂ ਖਿਡਾਰੀ ਸੰਗਰੂਰ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ’ਚ ਲੈਣਗੇ ਹਿੱਸਾ

ਮਾਨਸਾ, 12 ਨਵੰਬਰ : ਦੇਸ਼ ਕਲਿੱਕ ਬਿਓਰੋ

ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਰਦ ਰੁੱਤ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਸਮਾਪਤ ਹੋਏ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਪ੍ਰਧਾਨ ਜ਼ਿਲ੍ਹਾ ਟੁਰਨਾਮੈਂਟ ਕਮੇਟੀ ਡਾ. ਵਿਜੈ ਕੁਮਾਰ ਮਿੱਢਾ ਨੇ ਸਰਦ ਰੁੱਤ ਅਥਲੈਟਿਕਸ ਮੁਕਾਬਲਿਆਂ ਦੇ ਇਨਾਮ ਵੰਡ ਸਮਾਰੋਹ ਦੌਰਾਨ ਕਿਹਾ ਕਿ ਖਿਡਾਰੀ ਸਮਾਜ ਦੀ ਨੀਂਹ ਹੁੰਦੇ ਹਨ, ਜਿਸ ’ਤੇ ਸਮੁੱਚੇ ਦੇਸ਼ ਦਾ ਅਕਸ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਤੂ ਐਥਲੀਟ ਜ਼ਿਲ੍ਹਾ ਮਾਨਸਾ ਦੀ ਪ੍ਰਤੀਨਿਧਤਾ ਕਰਦੇ ਹੋਏ ਸੰਗਰੂਰ ਵਿਖੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਮ. ਸਰੀਰਕ ਸਿੱਖਿਆ ਸ਼੍ਰੀ ਗੁਰਦੀਪ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦੇ ਅੰਡਰ-19 ਲੜਕੀਆਂ ਦੇ 100 ਮੀਟਰ ਈਵੈਂਟ ਵਿੱਚ ਰਜੀਆ ਬੇਗਮ ਜੋਗਾ, ਸੁਖਮਨਦੀਪ ਕੌਰ ਝੁਨੀਰ ਅਤੇ ਪੁਸ਼ਪਿੰਦਰ ਕੌਰ ਜੋਗਾ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ- 17 ਲੜਕੀਆਂ ਦੇ 100 ਮੀਟਰ  ਈਵੈਂਟ ਵਿੱਚ ਕਮਲਪ੍ਰੀਤ ਕੌਰ ਸਰਦੂਲਗੜ੍ਹ, ਜਸਪ੍ਰੀਤ ਕੌਰ ਜੋਗਾ ਅਤੇ ਪ੍ਰਨੀਤ ਕੌਰ ਬੋਹਾ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਦੇ 100 ਮੀਟਰ ਈਵੈਂਟ ਵਿੱਚ ਜਸਨਪ੍ਰੀਤ ਕੌਰ ਜੋਗਾ, ਹਰਪ੍ਰੀਤ ਕੌਰ ਝੁਨੀਰ ਅਤੇ ਸਲੋਚਨਾ ਬਾਈ ਸਰਦੂਲਗੜ੍ਹ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ -19 ਲੜਕਿਆਂ ਦੇ 100 ਮੀਟਰ ਈਵੈਂਟ ਵਿੱਚ ਗਗਨਦੀਪ ਸਿੰਘ ਝੁਨੀਰ, ਗੁਰਸਿਮਰਨ ਸਿੰਘ ਸਰਦੂਲਗੜ੍ਹ ਅਤੇ ਗੁਰਨੂਰ ਸਿੰਘ ਸਰਦੂਲਗੜ੍ਹ, ਮਨਜੋਤ ਸਿੰਘ ਜੋਗਾ  ਜੋਨ ਨੇ ਕ੍ਰਮਵਾਰ ਪਹਿਲਾ,ਦੂਸਰਾ ਅਤੇ ਦੋਵਾਂ ਨੇ ਸਾਂਝੇ ਤੌਰ ‘ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਦੱਸਿਆ ਕਿ ਅੰਡਰ-17 ਲੜਕਿਆਂ ਦੇ 100 ਮੀਟਰ ਈਵੈਂਟ ਵਿੱਚ ਜਗਸੀਰ ਸਿੰਘ ਬੁਢਲਾਡਾ, ਭੁਪਿੰਦਰ ਸਿੰਘ ਭੀਖੀ ਅਤੇ ਪ੍ਰਭਦੀਪ ਸਿੰਘ ਮਾਨਸਾ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ- 14 ਲੜਕਿਆਂ ਦੇ 100 ਮੀਟਰ ਈਵੈਂਟ ਵਿੱਚ ਕੁਸ਼ਲਦੀਪ ਸਿੰਘ ਸਰਦੂਲਗੜ੍ਹ , ਰਵੀ ਸਿੰਘ ਸਰਦੂਲਗੜ੍ਹ  ਅਤੇ ਮਨਪ੍ਰੀਤ ਸਿੰਘ ਜੋਗਾ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 19 ਲੜਕੀਆਂ ਦੇ 400 ਮੀਟਰ ਈਵੈਂਟ ਵਿੱਚ ਹਰਨੂਰ ਕੌਰ ਝੁਨੀਰ, ਪਿ੍ਰਤਪਾਲ ਕੌਰ ਝੁਨੀਰ ਅਤੇ ਹਰਪ੍ਰੀਤ ਕੌਰ ਜੋਗਾ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਦੇ 400 ਮੀਟਰ ਈਵੈਂਟ ਵਿੱਚ ਸਤੂਤੀ ਬੁਢਲਾਡਾ, ਸੋਨੀ ਕੌਰ ਸਰਦੂਲਗੜ੍ਹ ਅਤੇ ਕਿਰਨਵੀਰ ਕੌਰ ਸਰਦੂਲਗੜ੍ਹ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 14 ਲੜਕੀਆਂ ਦੇ 400 ਮੀਟਰ ਈਵੈਂਟ ਵਿੱਚ ਗੁਰਪ੍ਰੀਤ ਕੌਰ ਸਰਦੂਲਗੜ੍ਹ, ਸੁਖਪ੍ਰੀਤ ਕੌਰ ਝੁਨੀਰ ਅਤੇ ਜਗਪ੍ਰੀਤ ਕੌਰ ਸਰਦੂਲਗੜ੍ਹ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਦੱਸਿਆ ਕਿ ਅੰਡਰ 19 ਲੜਕਿਆਂ ਦੇ ਕਰਾਸ ਕੰਟਰੀ ਈਵੈਂਟ ਵਿੱਚ ਬੁਢਲਾਡਾ ਜੋਨ, ਸਰਦੂਲਗੜ੍ਹ ਜੋਨ ਅਤੇ ਭੀਖੀ ਜੋਨ ਨੇ ਕ੍ਰਮਵਾਰ ਪਹਿਲਾ,ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 19 ਲੜਕਿਆਂ ਦੇ ਜੈਵਲਿਨ ਥਰੋਅ (ਨੇਜਾ ਸੁੱਟਣਾ) ਈਵੈਂਟ ਵਿੱਚ ਸੁਖਜਿੰਦਰ ਸਿੰਘ ਝੁਨੀਰ, ਮੋਹਿਤ ਕੁਮਾਰ ਸਰਦੂਲਗੜ੍ਹ ਅਤੇ ਗੁਰਵਿੰਦਰ ਸਿੰਘ ਭੀਖੀ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 14 ਰਿਲੇਅ ਰੇਸ ਲੜਕਿਆਂ ਦੇ 4100 ਈਵੈਂਟ ਵਿੱਚ ਸਰਦੂਲਗੜ੍ਹ ਜੋਨ, ਝੁਨੀਰ ਜੋਨ ਅਤੇ ਬੁਢਲਾਡਾ ਜੋਨ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੇਤੂ ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਲਾਭ ਸਿੰਘ, ਅਵਤਾਰ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ ਬੁਢਲਾਡਾ (ਸਟੇਟ ਐਵਾਰਡੀ) ਵੱਲੋਂ ਵਧਾਈਆਂ ਦਿੱਤੀਆਂ ।
ਇਸ ਮੌਕੇ ਲੈਕਚਰਾਰ ਅਮਨਦੀਪ ਸਿੰਘ, ਨਿਸ਼ਾਨ ਸਿੰਘ, ਜਸਵਿੰਦਰ ਕੌਰ, ਸਰਬਜੀਤ ਕੌਰ, ਬੇਅੰਤ ਕੌਰ ਭੰਮੇ ਕਲਾਂ, ਸੁਖਵਿੰਦਰ ਸਿੰਘ, ਰਾਜ ਖਾਨ, ਮਾਨਤ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਰਾਜਦੀਪ ਸਿੰਘ, ਦਲਵਿੰਦਰ ਸਿੰਘ ਪੀ.ਟੀ.ਆਈ., ਨਿਰਮਲ ਸਿੰਘ, ਮਨਪ੍ਰੀਤ ਕੌਰ ਨੰਗਲ ਕਲਾਂ ਅਤੇ ਖਿਡਾਰੀ ਹਾਜਰ ਸਨ।   

 
 

ਵੀਡੀਓ

ਹੋਰ
Have something to say? Post your comment
ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

: ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ T-20 ਤੋਂ ਲਿਆ ਸੰਨਿਆਸ

ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

: ਭਾਰਤ ਨੇ 17 ਸਾਲ ਬਾਅਦ ਜਿੱਤਿਆ T-20 ਵਿਸ਼ਵ ਕੱਪ, ਪੰਜਾਬ ਸਮੇਤ ਪੂਰੇ ਦੇਸ਼ ‘ਚ ਜਸ਼ਨ ਦਾ ਮਾਹੌਲ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

: ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ: ਮੀਤ ਹੇਅਰ

ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

: ਮੋਹਾਲੀ ਦੇ ਜ਼ੋਰਾਵਰ ਨੇ ਸਕੇਟਿੰਗ ਵਿੱਚ ਨੈਸ਼ਨਲ ਪੱਧਰ ’ਤੇ ਪੰਜਾਬ ਦਾ ਨਾਮ ਕੀਤਾ ਰੌਸ਼ਨ

IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

: IPL 2024: ਮੋਹਾਲੀ ‘ਚ ਕਿੰਗਜ਼ ਇਲੈਵਨ ਪੰਜਾਬ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ

 ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

: ਮੋਹਾਲੀ:ਕਿੰਗਜ਼ ਇਲੈਵਨ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅੱਜ ਹੋਵੇਗਾ ਮੁਕਾਬਲਾ

ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

: ਸੰਗਤਪੁਰਾ ਵਿਖੇ 30ਵੇਂ ਕਬੱਡੀ ਟੂਰਨਾਮੈਂਟ ਦਾ ਆਯੋਜਨ

ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

: ਸਰਕਾਰੀ ਮਿਡਲ ਸਕੂਲ ਓਇੰਦ ਦੀਆਂ ਵਿਦਿਆਰਥਣਾਂ ਨੇ ਕਰਾਟੇ ਮੁਕਾਬਲਿਆਂ ਵਿਚ ਜਿੱਤੇ ਮੈਡਲ

ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

: ਵਿਕਾਸ ਕੁਮਾਰ ਨੇ 9ਵੀਂ ਮਿਸਟਰ ਮੋਹਾਲੀ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਜਿੱਤੀ

ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗ਼ੇ ਜਿੱਤੇ

X