ਨਵੀਂ ਦਿੱਲੀ, 14 ਨਵੰਬਰ, ਦੇਸ਼ ਕਲਿੱਕ ਬਿਓਰੋ :
ਸ਼ਰਾਬ ਨੀਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀਆਂ ਮੁਸ਼ੀਬਤਾਂ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਦਿੱਲੀ ਸ਼ਰਾਬ ਨੀਤੀ ਮਾਮਲਾ ਵਿੱਚ ਅੱਜ ਈਡੀ ਵੱਲੋਂ ਇਕ ‘ਆਪ’ ਅਤੇ ਇਕ ਕਾਰੋਬਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਜੈ ਨਾਇਰ, ਕਾਰੋਬਾਰੀ ਅਭਿਸ਼ੇਕ ਬੋਇਨਪਲੀ ਨੂੰ ਗ੍ਰਿਫਤਾਰ ਕੀਤਾ ਹੈ। ‘ਆਪ’ ਆਗੂ ਵਿਜੈ ਨਾਇਰ ਅਤੇ ਕਾਰੋਬਾਰੀ ਅਭਿਸ਼ੇਕ ਨੂੰ ਦਿੱਲੀ ਆਬਕਾਰੀ ਮਾਮਲੇ ਵਿੱਚ ਮਨੀ ਲਾਂਡ੍ਰਿੰਗ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦੋਵਾਂ ਨੂੰ ਹੀ ਸੀਬੀਆਈ ਵੱਲੋਂ ਵੀ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੋਵੇਂ ਨਿਆਇਕ ਹਿਰਾਸਤ ਵਿੱਚ ਸਨ।