ਬਾਹਰੋਂ ਪੱਕੀ ਭਰਤੀ ਤੋਂ ਪਹਿਲਾਂ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
ਰਾਮਪੁਰਾ ਫੂਲ: 15 ਨਵੰਬਰ, ਦੇਸ਼ ਕਲਿੱਕ ਬਿਓਰੋ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਡਵੀਜ਼ਨ ਰਾਮਪੁਰਾ ਫੂਲ ਪ੍ਰਧਾਨ ਬੂਟਾ ਸਿੰਘ ਅਤੇ ਕਿਸਾਨ ਆਗੂ ਬੀ, ਕੇ, ਯੂ ਉਗਰਾਹਾਂ ਜਥੇਬੰਦੀ ਦੇ ਬਲਾਕ ਆਗੂ ਮਾਸਟਰ ਨਛੱਤਰ ਸਿੰਘ ਢੱਡੇ,ਜਰਨਲ ਸਕੱਤਰ ਬਲਦੇਵ ਸਿੰਘ ਚਉਕੇ ਅਤੇ ਤਾਲਮੇਲ ਕਮੇਟੀ ਰਾਮਪੁਰਾ ਡਵੀਜ਼ਨ ਆਗੂ ਜਗਜੀਤ ਸਿੰਘ ਲਹਿਰਾ ਅਤੇ ਪ੍ਰਧਾਨ ਪਰਮਿੰਦਰ ਸਿੰਘ ਅਤੇ ਰਵਿੰਦਰ ਕੁਮਾਰ ਅਤੇ ਪੈਸਕੋ ਡਵੀਜ਼ਨ ਪ੍ਰਧਾਨ ਰੁਪਿੰਦਰ ਸਿੰਘ.ਡਵੀਜ਼ਨ ਪ੍ਰਧਾਨ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਚੋਣਾਂ ਵਾਲੇ ਸੂਬਿਆਂ ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਲੁੱਟ ਦੇ ਸੰਬੰਧ ਵਿੱਚ ਲੋਕ-ਲੁਭਾਵਣੀਆਂ ਗੱਲਾਂ ਕਰਕੇ ਫੋਕੀ ਵਾਹ-ਵਾਹ ਖੱਟੀ ਜਾ ਰਹੀ ਹੈ ਦੂਜੇ ਪਾਸੇ ਆਪਣੇ ਆਪ ਨੂੰ ਲੋਕ ਹਿਤੈਸ਼ੀ ਕਹਾਉਣ ਵਾਲੀ ਪੰਜਾਬ ਸਰਕਾਰ ਵੱਲੋੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦਾ ਲੋਕਮਾਰੂ ਫ਼ੈਸਲਾ ਲਿਆ ਜਾ ਰਿਹਾ ਹੈ,ਜਿਸਦੀਆਂ ਤਾਜ਼ੀਆਂ ਉਦਹਾਰਣਾਂ ਪੰਜਾਬ ਸਰਕਾਰ ਵੱਲੋੰ ਡੀ.ਸੀ.ਦਫ਼ਤਰ ਬਰਨਾਲਾ ਵਿਖੇ 24 ਕਲਰਕਾਂ ਦੀਆਂ ਪੋਸਟਾਂ ਅਤੇ ਪਾਵਰਕਾਮ ਵਿੱਚ ਵੱਖ-ਵੱਖ ਹਜਾਰਾਂ ਖਾਲੀ ਅਸਾਮੀਆਂ ਤੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਥਾਂ ਨਵੇਂ ਕਲਰਕਾਂ, ਐੱਲ.ਡੀ.ਸੀ.ਅਤੇ ਦੋ ਹਜ਼ਾਰ ਸਹਾਇਕ ਲਾਈਨਮੈਨਾਂ ਦੀ ਬਾਹਰੋਂ ਨਵੀਂ ਸਿੱਧੀ ਭਰਤੀ ਕਰਕੇ ਹਜਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਘਰਾਂ ਨੂੰ ਤੋਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਜਦੋਂ ਕਿ ਪਿਛਲੀਆਂ ਸਰਕਾਰਾਂ ਵੱਲੋੰ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਮਨਜ਼ੂਰਸ਼ੁਦਾ ਖ਼ਾਲੀ ਅਸਾਮੀਆਂ ਦੇ ਵਿਰੁੱਧ ਯੋਗਤਾ ਦੇ ਅਧਾਰ ਤੇ ਇੰਟਰਵਿਊ-ਮੈਡੀਕਲ ਫਿੱਟਨਸ ਅਤੇ ਪੁਲਿਸ ਵੈਰੀਫਿਕੇਸਨ ਆਦਿ ਕਰਕੇ ਕੀਤੀ ਗਈ ਸੀ,ਪਰ ਅੱਜ ਇਹਨਾਂ ਉਕਤ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਦਿਲਾਸਾ ਦੇਣ ਦੀ ਬਿਜਾਏ ਪਿਛਲੀਆਂ ਸਰਕਾਰਾਂ ਵੱਲੋੰ ਗਲਤ ਪ੍ਰਣਾਲੀ ਰਾਹੀਂ ਭਰਤੀ ਕੀਤੇ ਮੁਲਾਜ਼ਮ ਅਤੇ ਦੂਸਰੀਆਂ ਪਾਰਟੀਆਂ ਦੇ ਬੰਦੇ ਕਹਿਕੇ ਜਲੀਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋੰ "ਮੋਰਚੇ" ਦੇ ਬੈਨਰ ਹੇਠ ਸੰਗਰੂਰ ਅਤੇ ਧੂਰੀ ਵਿਖੇ ਠੇਕਾ ਮੁਲਾਜ਼ਮਾਂ ਵੱਲੋੰ ਕੀਤੇ ਸੂਬਾ ਪੱਧਰੀ ਰੋਸ਼ ਪ੍ਰਦਰਸ਼ਨਾਂ ਉਪਰੰਤ ਠੇਕਾ ਮੁਲਾਜ਼ਮ ਆਗੂਆਂ ਨਾਲ਼ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇਕੇ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੀ ਹੈ,ਆਗੂਆਂ ਨੇ ਅੱਜ ਦੇ ਸੰਘਰਸ਼ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਨ ਅਤੇ ਵਿਭਾਗਾਂ ਵਿੱਚ ਬਾਹਰੋਂ ਨਵੀਂ ਸਿੱਧੀ ਭਰਤੀ ਕਰਨ ਦੇ ਵਿਰੋਧ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ "ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)" ਦੇ ਬੈਨਰ ਹੇਠ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਦੋ ਦਿਨਾਂ ਦੀ ਸਮੂਹਿਕ ਛੁੱਟੀ ਦੇਕੇ ਆਪਣੇ-ਆਪਣੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਵਿਭਾਗਾਂ ਦੇ ਮੁੱਖ ਦਫ਼ਤਰਾਂ ਸਾਹਮਣੇ ਪਰਿਵਾਰਾਂ ਸਮੇਤ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ,ਅੱਜ ਦੇ ਰੋਸ਼ ਪ੍ਰਦਰਸ਼ਨਾਂ ਵਿੱਚ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਰਕਾਰੀ ਵਿਭਾਗਾਂ ਵਿੱਚ ਬਾਹਰੋਂ ਸਿੱਧੀ ਭਰਤੀ ਕਰਨ ਤੋਂ ਪਹਿਲਾਂ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ਤੇ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਵਿਭਾਗਾਂ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਤਨਖ਼ਾਹ ਸਮੇਂ ਸਿਰ ਦਿੱਤੀ ਜਾਵੇ!