ਮਾਨਸਾ 15 ਨਵੰਬਰ: ਦੇਸ਼ ਕਲਿੱਕ ਬਿਓਰੋ
ਸਿਹਤ ਵਿਭਾਗ ਦੇ ਆਦੇਸ਼ਾਂ ’ਤੇ ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ ਡਾ. ਪਰਵਰਿਸ਼ ਜਿੰਦਲ ਬੱਚਿਆਂ ਦੇ ਮਾਹਿਰ ਅਤੇ ਪੈਰਾ ਮੈਡੀਕਲ ਸਟਾਫ ਦੁਆਰਾ ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈੱਸਫੁੱਲੀ ( ਸਾਂਸ ) ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਪ੍ਰੋਗਰਾਮ 28 ਫਰਵਰੀ 2023 ਤੱਕ ਚਲਾਇਆ ਜਾਵੇਗਾ, ਇਸ ਦਾ ਮੁੱਖ ਮੰਤਵ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਨਿਮੋਨੀਆ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਨਿਮੋਨੀਆ ਤੋਂ ਬਚਣ ਵਿੱਚ ਮਦਦ ਮਿਲੇਗੀ ਅਤੇ ਇਸ ਪ੍ਰੋਗਰਾਮ ਨਾਲ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ ਪੰਦਰਾਂ ਫ਼ੀਸਦੀ ਬੱਚਿਆਂ ਦੀ ਮੌਤ ਨਿਮੋਨੀਏ ਦੀ ਵਜ੍ਹਾ ਨਾਲ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਜਨਮ ਸਮੇਂ ਤੋਂ ਹੀ ਦਿੱਤਾ ਜਾਂਦਾ ਮਾਂ ਦਾ ਦੁੱਧ ਸੰਪੂਰਨ ਪੌਸ਼ਟਿਕ ਆਹਾਰ ਹੈ। ਮਾਂ ਦਾ ਦੁੱਧ ਦੋ ਸਾਲ ਤੱਕ ਬੱਚੇ ਨੂੰ ਪਿਲਾਉਣਾ ਚਾਹੀਦਾ ਹੈ।ਇਸ ਤੋਂ ਇਲਾਵਾ ਵਿਟਾਮਿਨ ਏ ਘੋਲ ਦੇ ਨਾਲ ਨਾਲ ਟੀਕਾਕਰਣ ਵੱਲ ਵਿਸ਼ੇਸ ਧਿਆਨ ਦੇ ਕੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਰਕਾਰ ਵੱਲੋ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਹਜ਼ਾਰ ਜਿੰਦਾ ਬੱਚਿਆਂ ਵਿੱਚ ਨਮੂਨੀਏ ਨਾਲ ਹੋਣ ਵਾਲੀਆਂ ਮੌਤਾਂ ਨੂੰ 3 ਫ਼ੀਸਦੀ ਤਕ ਘੱਟ ਕਰਨ ਦਾ ਟੀਚਾ ਹੈ । ਇਹ ਟੀਚਾ ਸਾਲ 2025 ਤੱਕ ਨਿਰਧਾਰਿਤ ਕੀਤਾ ਗਿਆ ਹੈ।