ਮੋਰਿੰਡਾ, 15 ਨਵੰਬਰ ( ਭਟੋਆ)
ਸਰਕਾਰੀ ਮਿਡਲ ਸਕੂਲ ਕਾਈਨੌਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਨਵੇਂ ਸੈਸ਼ਨ ਦੀ ਦਾਖਲਾ ਮੁਹਿੰਮ ਦੀ ਆਰੰਭਤਾ ਕਰਨ ਲਈ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਗੁਰਚਰਨ ਸਿੰਘ ਜ਼ੀਰਕਪੁਰ ਵਾਲਿਆਂ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਵੰਤ ਸਿੰਘ ਬਲਾਕ ਨੋਡਲ ਅਫਸਰ ਸ੍ਰੀ ਚਮਕੌਰ ਸਾਹਿਬ, ਪ੍ਰਿੰਸੀਪਲ ਮਲਕੀਤ ਸਿੰਘ ਸਲੇਮਪੁਰ, ਚੇਅਰਮੈਨ ਹੁਸੈਨ ਮੁਹੰਮਦ, ਬਲਾਕ ਮੈਂਟਰ ਵਿਪਿਨ ਕਟਾਰੀਆ, ਅਜੇ ਅਰੋੜਾ, ਪਰਦੀਪ ਕੁਮਾਰ, ਜਸਬੀਰ ਸਿੰਘ ਸ਼ਾਂਤਪੁਰੀ, ਪ੍ਰਿੰਸੀਪਲ ਕੁਲਦੀਪ ਕੌਰ, ਦਲਜੀਤ ਕੌਰ, ਅਨੀਸ਼ ਕੁਮਾਰ, ਧਰਮਿੰਦਰ ਸਿੰਘ ਭੰਗੂ, ਦਵਿੰਦਰਪਾਲ ਸਿੰਘ, ਹਰਵਿੰਦਰ ਕੁਮਾਰ, ਕਮਲਜੀਤ ਕੌਰ, ਲੈਕਚਰਾਰ ਬਲਜੀਤ ਕੌਰ, ਚਰਨਜੀਤ ਕੌਰ, ਰੁਪਿੰਦਰ ਕੌਰ, ਕੁਲਦੀਪ ਕੌਰ, ਰਮਨਦੀਪ ਕੌਰ, ਕੁਲਤਾਰ ਸਿੰਘ, ਸੂਬੇਦਾਰ ਮੇਜਰ ਗੁਰਚਰਨ ਸਿੰਘ, ਜੋਗਾ ਸਿੰਘ ਪੰਚ ਅਤੇ ਵਿਦਿਆਰਥੀ ਹਾਜ਼ਰ ਸਨ।