ਇਟਾਵਾ, 16 ਨਵੰਬਰ , ਦੇਸ਼ ਕਲਿੱਕ ਬਿਓਰੋ
ਉੱਤਰ ਪ੍ਰਦੇਸ਼ ਦੇ ਇਟਾਵਾ ਜਿਲ੍ਹੇ ਦੇ ਇਕਦਿਲ ਇਲਾਕੇ ਵਿੱਚ ਇੱਕ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਉੱਤੇ ਛੇ ਗੋਲੀਆਂ ਮਾਰ ਕੇ ਇੱਕ ਨੌਜਵਾਨ ਨੇ ਕਥਿਤ ਤੌਰ ਉੱਤੇ ਖੁਦਕੁਸ਼ੀ ਕਰ ਲਈ।
ਔਰਤ ਨੂੰ ਇਟਾਵਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ ਹੈ।
ਫੋਰੈਂਸਿਕ ਮਾਹਿਰਾਂ ਸਮੇਤ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਟਾਵਾ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਜੈ ਪ੍ਰਕਾਸ਼ ਸਿੰਘ ਅਤੇ ਜ਼ਿਲ੍ਹਾ ਮੈਜਿਸਟਰੇਟ ਅਵਨੀਸ਼ ਕੁਮਾਰ ਰਾਏ ਵੀ ਮੌਕੇ 'ਤੇ ਪਹੁੰਚੇ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।