Hindi English Tuesday, 29 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਸਰਵੀਕਲ ਕੈਂਸਰ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ: ਡਾ. ਮਨਜੋਤ ਕੌਰ

Updated on Thursday, November 17, 2022 14:31 PM IST

 
ਫ਼ਤਹਿਗੜ ਸਾਹਿਬ / ਬੱਸੀ ਪਠਾਣਾਂ, 17 ਨਵੰਬਰ, ਦੇਸ਼ ਕਲਿੱਕ ਬਿਓਰੋ -
 
ਸਿਹਤ ਵਿਭਾਗ ਫ਼ਤਹਿਗੜ ਸਾਹਿਬ ਵੱਲੋਂ ਸਰਵੀਕਲ ਕੈਂਸਰ ਖਿਲਾਫ਼ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸਿਵਲ ਸਰਜਨ ਫ਼ਤਹਿਗੜ ਸਾਹਿਬ  ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੀ ਐਚ ਸੀ ਨੰਦਪੁਰ ਕਲੌੜ ਅਤੇ ਅਧੀਨ ਆਉਂਦੇ ਸਿਹਤ ਕੇਂਦਰਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਨੰਦਪੁਰ ਕਲੌੜ ਡਾ. ਭੂਪਿੰਦਰ ਸਿੰਘ ਦੀ ਅਗਵਾਈ ਹੇਠ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਐਸ ਐਮ ਓ ਡਾ. ਭੂਪਿੰਦਰ ਸਿੰਘ ਨੇ ਦੱਸਿਆ ਕਿ ਭਾਰਤ 'ਚ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਭਾਵ ਸਰਵੀਕਲ ਕੈਂਸਰ ਦੂਜਾ ਸਭ ਤੋਂ ਆਮ ਕੈਂਸਰ ਹੈ। ਬੱਚੇਦਾਨੀ ਦੇ ਮੂੰਹ ਦਾ ਕੈਂਸਰ ਇੱਕ ਵਾਇਰਸ ਦੇ ਨਾਲ ਹੁੰਦਾ ਹੈ ਜਿਸ ਨੂੰ ਐੱਚਪੀਵੀ (Human papillomavirus) ਕਿਹਾ ਜਾਂਦਾ ਹੈ। ਇਹ ਵਾਇਰਸ ਜਿਨਸੀ ਸਬੰਧ ਸਮੇਂ ਸਰੀਰ 'ਚ ਦਾਖਲ ਹੁੰਦਾ ਹੈ ਅਤੇ ਆਮ ਤੌਰ 'ਤੇ 30 ਤੋਂ 70 ਸਾਲ ਉਮਰ ਦੀਆਂ ਔਰਤਾਂ 'ਚ ਇਸ ਦਾ ਖ਼ਤਰਾ ਬਣਿਆ ਰਹਿੰਦਾ ਹੈ|  ਇਸ ਮੌਕੇ ਡਾ ਮਨਜੋਤ ਕੌਰ  ਨੇ ਦੱਸਿਆ ਕਿ ਇਸ ਦੇ ਲੱਛਣਾਂ 'ਚੋਂ ਸਭ ਤੋਂ ਗੰਭੀਰ ਲੱਛਣ ਬੱਚੇਦਾਨੀ 'ਚ ਬਦਬੂਦਾਰ ਪਾਣੀ ਪੈਣਾ ਹੈ। ਉਨ੍ਹਾਂ ਕਿਹਾ ਕਿ ਸਰਵੀਕਲ ਕੈਂਸਰ ਤੋਂ ਬਚਣ ਲਈ ਜਾਗਰੂਕਤਾ ਜ਼ਰੂਰੀ ਹੈ।
ਮੀਨੋਪੌਜ਼ ਤੋਂ ਬਾਅਦ ਖੂਨ ਪੈਣਾ, ਮਾਹਵਾਰੀ ਤੋਂ ਬਾਅਦ ਇੱਕੋ ਮਹੀਨੇ ਵਿੱਚ ਵਧੇਰੇ ਵਾਰ ਖੂਨ ਪੈਣਾ, ਢਿੱਡ ਦੇ ਹੇਠਲੇ ਹਿੱਸੇ 'ਚ ਦਰਦ ਤੇ ਪੇਸ਼ਾਬ ਨਾਲ ਸਬੰਧਤ ਕੋਈ ਸਮੱਸਿਆ ਹੋਣਾ ਵੀ ਇਸ ਦੇ ਲੱਛਣ ਹੋ ਸਕਦੇ ਹਨ। ਡਾ ਮਨਜੋਤ ਕੌਰ ਨੇ ਦੱਸਿਆ ਕਿ ਲੱਛਣ ਨਜ਼ਰ ਆਉਣ ਤੋਂ ਪਹਿਲਾਂ ਵੀ ਪੈਪ ਸਮੀਅਰ (Pap smear) ਟੈਸਟ ਰਾਹੀਂ ਇਸ ਦਾ ਪਤਾ ਲਗਾਇਆ ਜਾ ਸਕਦਾ ਹੈ ਅਤੇ ਇਸ ਸਬੰਧੀ ਇਲਾਜ ਲਈ ਵੈਕਸੀਨ ਵੀ ਭਾਰਤ ਵਿੱਚ ਉਪਲੱਬਧ ਹੈ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।
 
 

ਵੀਡੀਓ

ਹੋਰ
Have something to say? Post your comment
X