ਮੋਰਿੰਡਾ , 17 ਨਵੰਬਰ ( ਭਟੋਆ )
ਸਕੂਲ ਮੈਗਜ਼ੀਨ ਵਿਦਿਆਰਥੀਆਂ ਵਿਚ ਸਾਹਿਤਕ ਰੁਚੀਆਂ ਨੂੰ ਪੈਦਾ ਕਰਨ ਵਿਚ ਸਹਾਈ ਸਿੱਧ ਹੁੰਦੇ ਹਨ ਅਤੇ ਉਨ੍ਹਾਂ ਨੂੰ ਮੌਲਿਕ ਲਿਖਤਾਂ ਲਿਖਣ ਦੇ ਸੋਹਣੇ ਰਾਹ ਤੇ ਤੋਰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ ਦੇ ਮੈਗਜ਼ੀਨ ` ਹਰਿਆਵਲ -- 2022 ʼ ਨੂੰ ਰਿਲੀਜ਼ ਕਰਨ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ । ਮੈਗਜ਼ੀਨ ਦੇ ਸੰਪਾਦਕ ਪੰਜਾਬੀ ਅਧਿਆਪਕ ਧਰਮਿੰਦਰ ਸਿੰਘ ਭੰਗੂ ਅਤੇ ਗੁਰਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਲ ਦਿਵਸ ਨੂੰ ਸਮਰਪਿਤ ਸਕੂਲ ਮੈਗਜ਼ੀਨ ਨੂੰ ਲੋਕ ਅਰਪਿਤ ਕਰਨ ਮੌਕੇ ਬਲਾਕ ਸਮਿਤੀ ਦੇ ਵਾਈਸ ਚੇਅਰਮੈਨ ਜਗਜੀਤ ਸਿੰਘ ਮਾਨ ਅਤੇ ਸਰਪੰਚ ਟਹਿਲ ਸਿੰਘ ਵੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ । ਪ੍ਰਿੰਸੀਪਲ ਇੰਦਰਜੀਤ ਕੌਰ ਦੀ ਅਗਵਾਈ ਹੇਠ ਤਿਆਰ ਕੀਤੇ ਸਕੂਲ ਮੈਗਜ਼ੀਨ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਰਚਨਾਵਾਂ ਦੇ ਨਾਲ ਜਾਣਕਾਰੀ ਭਰਪੂਰ ਲੇਖ ਵੀ ਸਾਮਲ ਹਨ । ਇਸੇ ਦੌਰਾਨ ਕਰਵਾਏ ਸੁੰਦਰ ਲਿਖਾਈ ਮੁਕਾਬਲੇ ਵਿਚ ਵਿਦਿਆਰਥਣਾਂ ਮਹਿਕਪਰੀਤ ਕੌਰ ਨੇ ਪਹਿਲਾ, ਖੁਸ਼ਪਰੀਤ ਕੌਰ ਨੇ ਦੂਜਾ ਅਤੇ ਜਸ਼ਨਪਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ । ਕਵਿਤਾ ਉਚਾਰਨ ਦੌਰਾਨ ਪ੍ਰਿੰਸ , ਗੁਰਸੇਵਕ ਸਿੰਘ ਅਤੇ ਸਿਮਰਨ ਕੌਰ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹੇ । ਬੁਝਾਰਤਾਂ ਵਿਚ ਨੌਵੀਂ ਜਮਾਤ ਨੇ ਪਹਿਲਾ, ਛੇਵੀਂ ਜਮਾਤ ਨੇ ਦੂਜਾ ਅਤੇ ਸੱਤਵੀਂ ਜਮਾਤ ਨੇ ਤੀਜਾ ਸਥਾਨ ਹਾਸਲ ਕੀਤਾ । ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਪਤਵੰਤੇ ਸੱਜਣਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਲੈਕਚਰਾਰ ਦਵਿੰਦਰ ਸਿੰਘ, ਮਧੂ ਬਾਲਾ, ਸਰੀਨਾ ਰਾਏ, ਗੁਰਬਾਜ ਸਿੰਘ, ਡਾ ਬਲਜੀਤ ਕੌਰ, ਹਰਿੰਦਰ ਕੁਮਾਰ ਅਤੇ ਲਖਵਿੰਦਰ ਸਿੰਘ ਆਦਿ ਹਾਜਰ ਸਨ ।