ਮੁੰਬਈ,18 ਨਵੰਬਰ,ਦੇਸ਼ ਕਲਿਕ ਬਿਊਰੋ:
ਮਹਾਰਾਸ਼ਟਰ ਵਿੱਚ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਦੇ ਖੋਪੋਲੀ ਇਲਾਕੇ ਵਿੱਚ ਮੁੰਬਈ-ਪੁਣੇ ਐਕਸਪ੍ਰੈਸ ਵੇਅ ’ਤੇ ਇੱਕ ਕਾਰ ਨੇ ਦੂਜੇ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ।ਅਧਿਕਾਰੀਆਂ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਜ਼ਖਮੀਆਂ ਨੂੰ ਐਮਜੀਐਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਮੁੰਬਈ ਵੱਲ ਜਾਣ ਵਾਲੇ ਮੁੰਬਈ-ਪੁਣੇ ਐਕਸਪ੍ਰੈਸ ਵੇਅ 'ਤੇ ਇੱਸ ਗੰਭੀਰ ਕਾਰ ਹਾਦਸੇ ਦੇ ਨਤੀਜੇ ਵਜੋਂ ਮੁੰਬਈ ਵੱਲ ਜਾਣ ਵਾਲੇ ਪਾਸੇ ਥੋੜ੍ਹੀ ਦੇਰ ਟ੍ਰੈਫਿਕ ਜਾਮ ਹੋ ਗਿਆ। ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੁਣੇ ਤੋਂ ਮੁੰਬਈ ਵੱਲ ਆ ਰਹੀ ਆਰਟਿਕਾ ਕਾਰ ਅੱਗੇ ਜਾ ਰਹੇ ਵਾਹਨ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸੜਕ ਕਿਨਾਰੇ ਜਾ ਡਿੱਗੀ। ਹਾਦਸੇ ਤੋਂ ਬਾਅਦ 4 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਮਰਨ ਵਾਲੇ ਸਾਰੇ ਯਾਤਰੀ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ।